ਮੁੱਖ ਖਬਰਾਂ

ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਪੰਜਾਬ ਸਰਕਾਰ ਦੀ ਜ਼ੋਰਦਾਰ ਖਿਚਾਈ

By Jashan A -- July 25, 2019 6:07 pm -- Updated:Feb 15, 2021

ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਪੰਜਾਬ ਸਰਕਾਰ ਦੀ ਜ਼ੋਰਦਾਰ ਖਿਚਾਈ,
ਨਵੀਂ ਦਿੱਲੀ: ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਸ ਨੇ ਲੋਕ ਸਭਾ ਚੋਣਾਂ ਦੌਰਾਨ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ SIT ਤੋਂ ਹਟਾਉਣ ਦੇ ਹੁਕਮਾਂ ਦੀ ਜਾਣ ਬੁੱਝ ਕੇ ਪਾਲਣਾ ਨਹੀਂ ਕੀਤੀ ਅਤੇ ਇਸ ਅਣਗਹਿਲੀ ਨੂੰ ਚੋਣ ਕਮਿਸ਼ਨ ਦੇ ਹੁਕਮਾਂ ਦੇ ਅਰਥ ਵੱਖ-ਵੱਖ ਕੱਢ ਕੇ ਸਹੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ।

ਚੋਣ ਕਮਿਸ਼ਨ ਨੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਵੱਲੋਂ ਗੈਰ ਜਿੰਮੇਵਾਰਨਾ ਰਵਈਆ ਅਪਨਾਉਣ 'ਤੇ ਸਖ਼ਤ ਨਾਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਵੱਲੋਂ 19 ਜੁਲਾਈ ਨੂੰ ਪੇਸ਼ ਕੀਤੀ ਗਈ ਮੁਆਫੀ ਨੂੰ ਪ੍ਰਵਾਨ ਕਰਦਿਆਂ ਉਸ ਨੂੰ ਚੇਤਾਵਨੀ ਦਿੱਤੀ ਹੈ ਕਿ ਭਵਿੱਖ ਵਿੱਚ ਅਜਿਹੀ ਕੁਤਾਹੀ ਨਹੀਂ ਹੋਣੀ ਚਾਹੀਦੀ।

ਹੋਰ ਪੜ੍ਹੋ: EVM ਮਸ਼ੀਨਾਂ ਹੈੱਕ ਨਹੀਂ ਹੋ ਸਕਦੀਆਂ, ਚੋਣ ਕਮਿਸ਼ਨ ਨੇ ਅਮਰੀਕੀ ਹੈਕਰ ਦੇ ਦਾਅਵੇ ਨੂੰ ਕੀਤਾ ਖਾਰਿਜ

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ SIT ਦੇ ਮੈਂਬਰ ਵਜੋਂ ਚੋਣਾਂ ਦੌਰਾਨ ਵੀ ਕੰਮ ਕਰਦੇ ਰਹਿਣ ਦਾ ਖੁਲਾਸਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿੱਚ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਪੰਜਾਬ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਨੂੰ SIT ਤੋਂ ਹਟਾਉਣ ਦੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ।

ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਮੁਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਵਰਤੀ ਗਈ ਸਖ਼ਤ ਸ਼ਬਦਾਵਲੀ ਨੇ ਅਕਾਲੀ ਦਲ ਦੇ ਦੋਸ਼ਾਂ ਦੀ ਪੁਸ਼ਟੀ ਕਰ ਦਿੱਤੀ ਹੈ।

-PTC News

  • Share