Sun, May 19, 2024
Whatsapp

ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

Written by  Ravinder Singh -- March 07th 2022 03:04 PM
ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਵਿੱਚ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 31 ਮਾਰਚ ਨੂੰ ਰਾਜ ਸਭਾ ਸੀਟਾਂ ਲਈ ਚੋਣ ਪ੍ਰਕਿਰਿਆ ਹੋਵੇਗੀ। ਇਸ ਚੋਣ ਲਈ 14 ਮਾਰਚ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਜਾ ਸਕੇਗੀ ਅਤੇ 21 ਮਾਰਚ ਨੂੰ ਨਾਮਜ਼ਦਗੀ ਦੀ ਆਖਰੀ ਮਿਤੀ ਹੋਵੇਗੀ। ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨਜ਼ਿਕਰਯੋਗ ਹੈ ਕਿ ਅਪ੍ਰੈਲ ਵਿੱਚ ਪੰਜਾਬ ਦੇ 5 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਸਮਾਪਤ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਚੋਣ ਕਮਿਸ਼ਨ ਨੇ ਪੰਜ ਰਾਜ ਸਭਾ ਸੀਟਾਂ ਲਈ ਚੋਣਾਂ ਲਈ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਇਸ ਚੋਣ ਪ੍ਰਕਿਰਿਆ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਮਜ਼ਦਗੀ ਦਸਤਾਵੇਜ਼ ਦਾਖ਼ਲ ਕਰਨ ਤੇ ਹੋਰ ਪ੍ਰਕਿਰਿਆ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਾਰੇ 5 ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦਾ 6 ਸਾਲ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋਵੇਗਾ। ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 5 ਰਾਜ ਸਭਾ ਸੀਟਾਂ ਲਈ ਚੋਣ ਪ੍ਰਕਿਰਿਆ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਚੋਣ ਕਮਿਸ਼ਨ ਨੇ ਨਾਮਜ਼ਦਗੀ ਦਾਖ਼ਲ ਕਰਨ, ਆਖਰੀ ਤਾਰੀਕ ਤੇ ਹੋਰ ਵੇਰਵੇ ਸਬੰਧੀ ਵੀ ਜਾਣਕਾਰੀ ਦਿੱਤੀ। ਇਹ ਵੀ ਪੜ੍ਹੋ : ਮਿਹਨਤ ਸੱਦਕਾ ਕਾਂਤਾ ਚੌਹਾਨ ਬਣੀ ਔਰਤਾਂ ਲਈ ਮਿਸਾਲ


Top News view more...

Latest News view more...

LIVE CHANNELS
LIVE CHANNELS