Tue, May 14, 2024
Whatsapp

ਬਰਨਾਲਾ : ਕੰਮ ਦੇ ਦੌਰਾਨ ਬਿਜਲੀ ਮੁਲਾਜ਼ਮਾਂ ਨੂੰ ਲੱਗਿਆ ਕਰੰਟ, 1 ਦੀ ਮੌਤ

Written by  Jashan A -- February 27th 2020 08:03 AM
ਬਰਨਾਲਾ : ਕੰਮ ਦੇ ਦੌਰਾਨ ਬਿਜਲੀ ਮੁਲਾਜ਼ਮਾਂ ਨੂੰ ਲੱਗਿਆ ਕਰੰਟ, 1 ਦੀ ਮੌਤ

ਬਰਨਾਲਾ : ਕੰਮ ਦੇ ਦੌਰਾਨ ਬਿਜਲੀ ਮੁਲਾਜ਼ਮਾਂ ਨੂੰ ਲੱਗਿਆ ਕਰੰਟ, 1 ਦੀ ਮੌਤ

ਬਰਨਾਲਾ : ਬਰਨਾਲਾ ਦੇ ਪਿੰਡ ਰੁੜੇਕੇ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੀਤੀ ਸ਼ਾਮ ਇਥੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਕੰਮ ਦੌਰਾਨ ਕਰੰਟ ਲੱਗ ਗਿਆ। ਇਸ ਹਾਦਸੇ 'ਚ 1 ਮੁਲਾਜ਼ਮ ਦੀ ਮੌਤ ਹੋ ਗਈ ਹੈ, ਜਦਕਿ ਕਰੰਟ ਲੱਗਣ ਕਾਰਨ 3 ਹੋਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਹਿਚਾਣ ਗੁਰਤੇਜ਼ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ 'ਚ ਮਾਤਮ ਪਸਰ ਗਿਆ ਹੈ ਤੇ ਪਰਿਵਾਰਿਕ ਮੈਬਰਾਂ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਹੋਰ ਪੜ੍ਹੋ: ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਅਣਪਛਾਤੇ ਨੌਜਵਾਨਾਂ ਨੇ ਕਿਉਂ ਕੁੱਟਿਆ ਪੁਲਿਸ ਮੁਲਾਜ਼ਮ ? ਉਧਰ ਇਸ ਘਟਨਾ ਬਾਰੇ ਜਿਵੇਂ ਹੀ ਸਥਾਨਕ ਲੋਕਾਂ ਨੂੰ ਪਤਾ ਲੱਗਿਆ ਤਾਂ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਰਮ ਲਈ ਸਰਕਾਰੀ ਹਸਪਤਾਲ 'ਚ ਭੇਜ ਦਿੱਤਾ ਹੈ ਤੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖਮੀ ਮੁਲਾਜ਼ਮਾਂ ਨੂੰ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...