Ellenabad By-election Result: ਏਲਨਾਬਾਦ ਤੋਂ ਅਭੈ ਸਿੰਘ ਚੌਟਾਲਾ ਦੀ ਹੋਈ ਜਿੱਤ
Ellenabad By-election Result: ਇੰਡੀਅਨ ਨੈਸ਼ਨਲ ਲੋਕ ਦਲ ਦੇ ਅਭੈ ਸਿੰਘ ਚੌਟਾਲਾ ਏਲਨਾਬਾਦ ਤੋਂ ਜਿੱਤ ਦਰਜ ਕੀਤੀ ਹੈ। ਉਹ 6748 ਵੋਟਾਂ ਨਾਲ ਚੋਣ ਜਿੱਤੇ ਹਨ। ਉਨ੍ਹਾਂ ਨੇ ਭਾਜਪਾ ਦੇ ਗੋਵਿੰਦ ਕਾਂਡਾ ਨੂੰ ਹਰਾਇਆ ਹੈ। ਦੱਸ ਦੇਈਏ ਕਿ ਭਾਜਪਾ-ਜਜਪਾ ਉਮੀਦਵਾਰ ਗੋਬਿੰਦ ਕਾਂਡਾ ਨੂੰ 59189 ਅਤੇ ਕਾਂਗਰਸ ਦੇ ਪਵਨ ਬੈਨੀਵਾਲ ਨੂੰ 20857 ਵੋਟਾਂ ਮਿਲੀਆਂ।
ਗਿਣਤੀ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਅਭੈ ਸਿੰਘ ਚੌਟਾਲਾ ਨੇ ਸੂਬਾ ਸਰਕਾਰ ਉੱਪਰ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਕਰਨ ਦੇ ਆਰੋਪ ਲਗਾਏ ਸਨ।
ਇੰਡੀਅਨ ਨੈਸ਼ਨਲ ਲੋਕ ਦਲ ਦੇ ਅਭੈ ਸਿੰਘ ਚੌਟਾਲਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। 30 ਅਕਤੂਬਰ 2021 ਨੂੰ ਹੋਈਆਂ ਚੋਣਾਂ ਵਿੱਚ 81 ਫੀਸਦੀ ਤੋਂ ਵੱਧ ਮਤਦਾਨ ਦਰਜ ਕੀਤਾ ਗਿਆ ਸੀ। 2019 ਵਿਧਾਨ ਸਭਾ ਚੋਣਾਂ ਦੌਰਾਨ ਇਸੇ ਹਲਕੇ ਤੋਂ 83% ਮਤਦਾਨ ਹੋਇਆ ਸੀ।
-PTC News