ਸ਼ਰਮਨਾਕ : ਦੋ ਬੱਚਿਆਂ ਦੀ ਮਾਂ ਨਾਲ ਕੀਤਾ ਗੈਂਗਰੇਪ, ਮੁਲਜ਼ਮਾਂ ਦੀ ਭਾਲ 'ਚ ਜੁਟੀ ਪੁਲਿਸ

By Jagroop Kaur - May 27, 2021 11:05 pm

ਜਲੰਧਰ 'ਚ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਜਿਥੇ ਆਦਮਪੁਰ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਵਿਆਹੁਤਾ ਨਾਲ ਗੈਂਗਰੇਪ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਆਦਮਪੁਰ ਦੀ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਸ ਦੀ ਪੁਸ਼ਟੀ ਥਾਣਾ ਆਦਮਪੁਰ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਵੱਲੋਂ ਕੀਤੀ ਗਈ ਹੈ।

Woman gang-raped in MP, rod inserted into private parts - The Week

Read More : ਬਲੈਕ ਫੰਗਸ ਦਾ ਕਹਿਰ ਜਾਰੀ,ਇੱਕ ਦੀ ਮੌਤ,ਬਾਕੀ ਸ਼ੱਕੀ ਮਰੀਜ਼ਾਂ ਦੀ ਜਾਂਚ ਜਾਰੀ

ਮਿਲੀ ਜਾਣਕਾਰੀ ਮੁਤਾਬਿਕ ਬਲਾਤਕਾਰ ਪੀੜਤਾ 2 ਬੱਚਿਆਂ ਦੀ ਮਾਂ ਵੀ ਹੈ। ਇਸ ਘਟਨਾ ਦੀ ਜਾਂਚ ਜੰਡੂਸਿੰਘਾ ਪੁਲਿਸ ਚੌਕੀ ਦੇ ਇੰਚਾਰਜ ਐੱਸ. ਆਈ. ਬਿਸਮਿਨ ਸਿੰਘ ਖਾਸੀ ਅਤੇ ਆਦਮਪੁਰ ਥਾਣੇ ਦੀ ਮਹਿਲਾ ਪੁਲਿਸ ਅਧਿਕਾਰੀ ਸਬ ਇੰਸਪੈਕਟਰ ਸੰਦੀਪ ਕੌਰ ਵੱਲੋਂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮਾਮਲੇ 'ਚ ਪੀੜਤ ਦਾ ਮੈਡੀਕਲ ਕਰਵਾ ਲਿਆ ਗਿਆ ਹੈ ਅਤੇ ਹੁਣ ਤਿੰਨ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਹਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।76,156 BEST Rape IMAGES, STOCK PHOTOS & VECTORS | Adobe Stock

Read More : ਕਿਸਾਨਾਂ ਵੱਲੋਂ ਲਾਲ ਕਿਲ੍ਹੇ ਨੁੰ ਰੋਸ ਮੁਜ਼ਾਹਰੇ ਵਾਲੀ ਥਾਂ ਬਣਾਉਣ ਦੇ ਦੋਸ਼ ਲਗਾਉਣਾ ਕੇਂਦਰ…

ਦੱਸਣਯੋਗ ਹੈ ਕਿ ਮੁਢਲੀ ਜਾਂਚ ਵਿਚ 2 ਮੁਲਜ਼ਮ ਆਦਮਪੁਰ ਥਾਣੇ ਅਧੀਨ ਪੈਂਦੇ ਇਕ ਹੀ ਪਿੰਡ ਦੇ ਰਹਿਣ ਵਾਲੇ ਹਨ ਜਦਕਿ ਤੀਜਾ ਮੁਲਜ਼ਮ ਥਾਣਾ ਪਤਾਰਾ ਦੇ ਅਧੀਨ ਪੈਂਦੇ ਪਿੰਡ ਦਾ ਹੈ। ਪੀੜਤਾ ਨੇ ਮੁਲਜ਼ਮਾਂ ਦੇ ਨਾਮ ਦਰਜ ਕਰਵਾ ਦਿੱਤੇ ਹਨ। ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਨਾਮਾਂ ਦੀ ਅਧਿਕਾਰਿਕ ਤੌਰ ’ਤੇ ਪੁਸ਼ਟੀ ਕੀਤੀ ਜਾਵੇਗੀ। ਸ਼ਿਕਾਇਤਕਰਤਾ ਮੁਤਾਬਕ ਮੁਲਜ਼ਮ ਉਸ ਦੀ ਵੀਡੀਓ ਬਣਾ ਕੇ ਉਸ ਨੂੰ ਧਮਕਾਉਂਦੇ ਹੋਏ ਉਸ ਨਾਲ ਕੁਕਰਮ ਕਰਦੇ ਰਹੇ।

ਉਹ ਅਕਸਰ ਉਸ ਦੇ ਪਤੀ ਅਤੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਵੀ ਧਮਕੀ ਦਿੰਦੇ ਸਨ। ਐੱਸ. ਐੱਚ. ਓ. ਨੇ ਕਿਹਾ ਹੈ ਕਿ ਪੀੜਤਾ ਨੇ ਜੋ ਉਸ ਦੀ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦੇ ਇਲਜ਼ਾਮ ਲਾਏ ਹਨ, ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

adv-img
adv-img