
Indigo Flight Emergency Landing: ਇੰਡੀਗੋ ਦੀ ਸ਼ਾਰਜਾਹ-ਹੈਦਰਾਬਾਦ ਫਲਾਈਟ ਨੂੰ ਤਕਨੀਕੀ ਖਰਾਬੀ ਕਾਰਨ ਪਾਕਿਸਤਾਨ ਦੇ ਕਰਾਚੀ 'ਚ ਉਤਾਰਿਆ ਗਿਆ ਹੈ। ਜਾਣਕਾਰੀ ਮੁਤਾਬਕ ਪਾਇਲਟ ਨੇ ਜਹਾਜ਼ 'ਚ ਇਸ ਖਰਾਬੀ ਨੂੰ ਨੋਟ ਕੀਤਾ, ਜਿਸ ਤੋਂ ਬਾਅਦ ਜਹਾਜ਼ ਨੂੰ ਕਰਾਚੀ 'ਚ ਲੈਂਡ ਕਰਨ ਦਾ ਫੈਸਲਾ ਲਿਆ ਗਿਆ ਹੈ। ਫਿਲਹਾਲ ਹਵਾਈ ਅੱਡੇ 'ਤੇ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ।
ਇੰਡੀਗੋ ਨੇ ਕਿਹਾ ਹੈ ਕਿ ਉਹ ਯਾਤਰੀਆਂ ਨੂੰ ਲਿਆਉਣ ਲਈ ਇਕ ਹੋਰ ਜਹਾਜ਼ ਭੇਜਣ ਦੀ ਤਿਆਰੀ ਕਰ ਰਿਹਾ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਕਰਾਚੀ ਵਿੱਚ ਕਿਸੇ ਭਾਰਤੀ ਏਅਰਲਾਈਨ ਦੀ ਇਹ ਦੂਜੀ ਲੈਂਡਿੰਗ ਹੈ। ਇਸ ਤੋਂ ਪਹਿਲਾਂ ਸਪਾਈਸ ਜੈੱਟ ਦੇ ਜਹਾਜ਼ ਨੂੰ ਵੀ ਤਕਨੀਕੀ ਖਰਾਬੀ ਕਾਰਨ ਕਰਾਚੀ 'ਚ ਲੈਂਡ ਕਰਨਾ ਪਿਆ ਸੀ।
ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਨੂੰ ਦੇਖ ਕੇ ਇਹ ਕੁੜੀ ਫੁੱਟ-ਫੁੱਟ ਕੇ ਰੋਈ, ਅਦਾਕਾਰਾ ਦੇ ਪ੍ਰਤੀਕਰਮ ਨੇ ਜਿੱਤ ਲਿਆ ਦਿਲ
ਇਸ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਵੀ ਪਾਕਿਸਤਾਨ ਦੇ ਕਰਾਚੀ 'ਚ ਕੀਤੀ ਗਈ। ਇਸ ਜਹਾਜ਼ 'ਚ 150 ਲੋਕ ਸਵਾਰ ਸਨ, ਜਿਨ੍ਹਾਂ ਨੂੰ ਪਹਿਲਾਂ ਪਾਕਿਸਤਾਨ 'ਚ ਉਤਾਰਿਆ ਗਿਆ ਅਤੇ ਉਸ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ, ਬਾਅਦ 'ਚ ਸਾਰੇ ਯਾਤਰੀਆਂ ਨੂੰ ਦੂਜੇ ਜਹਾਜ਼ ਤੋਂ ਦੁਬਈ ਭੇਜ ਦਿੱਤਾ ਗਿਆ।
-PTC News