Wed, Apr 24, 2024
Whatsapp

ਪੰਜਾਬੀ ਯੂਨੀਵਰਸਿਟੀ ਵਿੱਚ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

Written by  Jasmeet Singh -- September 22nd 2022 10:22 AM -- Updated: September 22nd 2022 02:24 PM
ਪੰਜਾਬੀ ਯੂਨੀਵਰਸਿਟੀ ਵਿੱਚ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਪੰਜਾਬੀ ਯੂਨੀਵਰਸਿਟੀ ਵਿੱਚ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਪਟਿਆਲਾ, 22 ਸਤੰਬਰ: ਪੰਜਾਬੀ ਯੂਨੀਵਰਸਿਟੀ ਦੇ ਵਾਰਿਸ ਭਵਨ ਹੋਸਟਲ ਵਿੱਚ ਮੈੱਸ ਵਿੱਚ ਕੰਮ ਕਰਨ ਵਾਲੇ ਇੱਕ 28 ਸਾਲਾ ਹੈਲਪਰ ਰੋਹਤਾਸ਼ ਕੁਮਾਰ ਨੇ ਖ਼ੁਦਖੁਸ਼ੀ ਕਰ ਲਈ ਹੈ। ਉਸ ਨੇ ਆਪਣੇ ਕਮਰੇ 'ਚ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਜਸਵਿੰਦਰ ਸਿੰਘ ਟਿਵਾਣਾ ਅਨੁਸਾਰ ਮ੍ਰਿਤਕ ਵਿਅਕਤੀ ਦੀ ਪਛਾਣ ਰੂਪਸ਼ ਵਜੋਂ ਹੋਈ ਹੈ। ਟਿਵਾਣਾ ਅਨੁਸਾਰ ਰੋਹਤਾਸ਼ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਗੁਆਂਢੀ ਰਾਜ ਹਰਿਆਣਾ ਦਾ ਰਹਿਣ ਵਾਲਾ ਸੀ। ਉਨ੍ਹਾਂ ਦਾ ਕਹਿਣਾ ਕਿ ਰੋਹਤਾਸ਼ ਦਾ ਪੋਸਟਮਾਰਟਮ ਉਸਦੇ ਪਰਿਵਾਰਕ ਮੈਂਬਰਾਂ ਦੇ ਇੱਥੇ ਆਉਣ ਤੋਂ ਬਾਅਦ ਕੀਤਾ ਜਾਵੇਗਾ। ਡੇਲੀ ਵੇਜ਼ ਕਰਮਚਾਰੀ ਦੀ ਮੌਤ ਬਾਰੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਪਤਾ ਲੱਗਣ ਉਪਰੰਤ ਤੁਰੰਤ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਉਸ ਦੀ ਲਾਸ਼ ਨੂੰ ਥਾਣਾ ਅਰਬਨ ਅਸਟੇਟ ਦੀ ਪੁਲਿਸ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਪ੍ਰਤੀਨਿਧੀਆਂ ਦੀ ਹਾਜ਼ਰੀ ਵਿੱਚ ਕਬਜ਼ੇ ਵਿੱਚ ਕਰ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਦਾ ਪਤਾ ਲਗਦਿਆਂ ਹੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਮੌਕੇ ਉੱਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਅਜਿਹੀ ਘਟਨਾ ਦਾ ਵਾਪਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਨ ਜਾਣਾ ਅਸਹਿ ਗੱਲ ਹੁੰਦੀ ਹੈ। ਮ੍ਰਿਤਕ ਕਰਮਚਾਰੀ ਦੇ ਪਰਿਵਾਰ ਨਾਲ਼ ਸੰਵੇਦਨਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਮਸਲੇ ਦੀ ਸੰਜੀਦਗੀ ਨੂੰ ਵੇਖਦਿਆਂ ਸਾਨੂੰ ਪੁਲਿਸ ਜਾਂਚ ਦੇ ਮੁਕੰਮਲ ਹੋਣ ਤੱਕ ਇਸ ਮੌਤ ਦੇ ਕਾਰਨਾਂ ਬਾਰੇ ਕੁੱਝ ਵੀ ਕਹਿਣ ਤੋਂ ਬਚਣਾ ਚਾਹੀਦਾ ਹੈ। ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਯੂਨੀਵਰਸਿਟੀ ਇਸ ਕਰਮਚਾਰੀ ਦੇ ਪਰਿਵਾਰ ਅਤੇ ਸਾਥੀ ਕਰਮਚਾਰੀਆਂ ਦੇ ਦੁੱਖ ਵਿੱਚ ਸ਼ਰੀਕ ਹੈ। ਜ਼ਿਕਰਯੋਗ ਹੈ ਕਿ 'ਵਾਰਿਸ ਭਵਨ' ਦੇ ਸੰਬੰਧਤ ਕਮਰੇ ਨੂੰ ਜਾਂਚ ਦੇ ਮੁਕੰਮਲ ਹੋਣ ਤੱਕ ਸੀਲ ਕਰ ਦਿੱਤਾ ਗਿਆ ਹੈ। - ਰਿਪੋਰਟਰ ਗਗਨਦੀਪ ਸਿੰਘ ਅਹੂਜਾ ਦੇ ਸਹਿਯੋਗ ਨਾਲ -PTC News


Top News view more...

Latest News view more...