ਮੁਲਾਜ਼ਮਾਂ ਦਾ ਛਲਕਿਆ ਦਰਦ, ਕਿਹਾ “ਪੂਰਾ ਰੁਜ਼ਗਾਰ ਦਿਓ ਨਹੀਂ ਤਾਂ ਕੱਚੇ ਮੁਲਾਜ਼ਮਾਂ ਨੂੰ ਗੋਲੀ ਮਾਰ ਦਿਓ”

ਮੁਹਾਲੀ: ਪੰਜਾਬ ਦੇ ਮੁਲਾਜ਼ਮਾਂ ਵੱਲੋਂ ਅੱਜ ਮੁਹਾਲੀ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ। ਮੁਹਾਲੀ ਦੇ ਦੁਸਹਿਰਾ ਗਰਾਉਂਡ ‘ਚ ਪੰਜਾਬ ਭਰ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Employee Proest In Mohali ਅਜਿਹੇ ‘ਚ ਇੱਕ ਇੱਕ ਮੁਲਾਜ਼ਮ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਦੀ ਪਿੱਠ ‘ਤੇ ਪੋਸਟਰ ਲੱਗਿਆ ਹੈ ਤੇ ਉਸ ‘ਤੇ ਲਿਖਿਆ ਕਿ “ਪੂਰਾ ਰੁਜ਼ਗਾਰ ਦਿਓ ਨਹੀਂ ਤਾਂ ਕੱਚੇ ਮੁਲਾਜ਼ਮਾਂ ਨੂੰ ਗੋਲੀ ਮਾਰ ਦਿਓ।’

ਹੋਰ ਪੜ੍ਹੋ: ਅਕਾਲੀ ਦਲ ਵੱਲੋਂ ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਦੀ ਨਿੰਦਾ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਯੂਟੀ ਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਮੁਹਾਲੀ ‘ਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ‘ਚ ਮੁਲਾਜ਼ਮਾਂ ਦਾ ਵੱਡਾ ਇਕੱਠ ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਕੋਸ ਰਿਹਾ ਹੈ।

Employee Proest In Mohaliਰੈਲੀ ‘ਚ ਪਹੁੰਚੇ ਹੋਏ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੋ ਸਾਡੇ ਨਾਲ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾਵੇ। ਮੁਲਾਜ਼ਮਾਂ ਮੁਤਾਬਕ ਜੇਕਰ ਤੁਰੰਤ ਮੀਟਿੰਗ ਦਾ ਸਮਾਂ ਦੇ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ 3 ਮਾਰਚ ਨੂੰ ਪੰਜਾਬ ‘ਚ ਬਲਾਕ / ਤਹਿਸੀਲ ਅਤੇ ਜ਼ਿਲ੍ਹਾ ਕੇਂਦਰਾਂ ਤੇ ਮੁਲਾਜ਼ਮ ਤੇ ਪੈਨਸ਼ਨਰਵਿਰੋਧੀ ਬਜਟ ਦੀਆਂ ਕਾਪੀਆਂ ਸਾੜ੍ਹੀਆਂ ਜਾਣਗੀਆਂ ਤੇ ਸੰਘਰਸ਼ ਨੂੰ ਆਉਣ ਵਾਲੇ ਸਮੇਂ ‘ਚ ਹੋਰ ਤਿੱਖਾ ਕੀਤਾ ਜਾਵੇਗਾ।

-PTC News