Sat, Jun 21, 2025
Whatsapp

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਅੱਜ, ਕੀ ਹੋਵੇਗਾ ਹੱਲ ?

Reported by:  PTC News Desk  Edited by:  Jashan A -- July 30th 2021 10:10 AM
ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਅੱਜ, ਕੀ ਹੋਵੇਗਾ ਹੱਲ ?

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਅੱਜ, ਕੀ ਹੋਵੇਗਾ ਹੱਲ ?

ਚੰਡੀਗੜ੍ਹ: ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ (Employees and Pensioners Joint Front) ਦੀ ਪੰਜਾਬ ਸਰਕਾਰ (Government Of Punjab) ਨਾਲ ਅੱਜ ਮੀਟਿੰਗ ਹੋਣ ਜਾ ਰਹੀ ਹੈ। ਚੰਡੀਗੜ੍ਹ 'ਚ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ (Brahm Mohindra) ਨਾਲ ਮੁਲਾਜ਼ਮਾਂ ਦੀ ਬੈਠਕ ਹੋਵੇਗੀ। ਜਿਸ 'ਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਕਿ ਸੂਬਾ ਭਰ ਦੇ ਮੁਲਾਜ਼ਮਾਂ ਨੇ 29 ਜੁਲਾਈ ਨੂੰ ਪਟਿਆਲੇ ਧਾਵਾ ਬੋਲ ਕੇ ਮਹਾਂ ਰੈਲੀ ਕੀਤੀ ਸੀ। ਰੈਲੀ ਦੌਰਾਨ ਸਰਕਾਰ ਨੇ ਸਾਂਝੇ ਫਰੰਟ ਨੂੰ ਅੱਜ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ। ਫਰੰਟ ਨੇ ਮੰਗਾਂ ਨਾ ਮੰਨਣ ਦੀ ਸੂਰਤ ਵਿਚ 9 ਤੋਂ 15 ਅਗਸਤ ਤਕ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ। ਹੋਰ ਪੜ੍ਹੋ: ਟੋਕੀਓ ਓਲੰਪਿਕ ‘ਚ ਭਾਰਤ ਦਾ ਇੱਕ ਹੋਰ ਮੈਡਲ ਪੱਕਾ, ਸੈਮੀਫਾਈਨਲ ‘ਚ ਪਹੁੰਚੀ ਮੁੱਕੇਬਾਜ਼ ਲਵਲੀਨਾ ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ‘ਤੇ ਕੇਂਦਰੀ ਤਨਖਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਪੰਜਾਬ ਦੇ ਕੋਨੇ ਕੋਨੇ ‘ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ/ ਪੈਨਸ਼ਨਰਾਂ ਤੇ ਕੱਚੇ ਕੰਟਰੈਕਟ ਵਰਕਰਾਂ ਵੱਲੋਂ ਸਥਾਨਕ ਅਨਾਜ਼ ਮੰਡੀ ਵਿੱਚ ਵਿਸ਼ਾਲ ‘ਹੱਲਾ ਬੋਲ-ਮਹਾਂ ਰੈਲੀ’ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਤੇ ਜੰਮ ਕੇ ਮੁਜ਼ਾਹਰਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ। -PTC News


Top News view more...

Latest News view more...

PTC NETWORK
PTC NETWORK