Wed, Jul 9, 2025
Whatsapp

ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਨੇ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ 'ਚ ਦੂਸਰੇ ਦਿਨ ਵੀ ਕੀਤੀ ਰੈਲੀ

Reported by:  PTC News Desk  Edited by:  Shanker Badra -- June 22nd 2021 03:55 PM
ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਨੇ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ 'ਚ ਦੂਸਰੇ ਦਿਨ ਵੀ ਕੀਤੀ ਰੈਲੀ

ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਨੇ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ 'ਚ ਦੂਸਰੇ ਦਿਨ ਵੀ ਕੀਤੀ ਰੈਲੀ

ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ ਪ੍ਰਵਾਨ ਕੀਤੇ 6ਵੇਂ ਤਨਖਾਹ ਕਮਿਸ਼ਨ ਨੂੰ ਸਿਰੇ ਤੋਂ ਨਕਾਰਦੇ ਹੋਏ ਅਤੇ ਇਸ ਦੇ ਵਿਰੋਧ ਵਿੱਚ ਅੱਜ ਦੂਜੇ ਦਿਨ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹ ਵਿਖੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ। ਪੰਜਾਬ ਸਿਵਲ ਸਕੱਤਰੇਤ-2 ਵਿਖੇ ਮੁਲਾਜ਼ਮ ਇਕੱਠੇ ਹੋਏ ਅਤੇ ਲਗਭਗ 3 ਘੰਟੇ ਰੈਲੀ ਕੀਤੀ। ਇਸ ਦੌਰਾਨ ਸਕੱਤਰੇਤ ਦੀਆਂ ਸ਼ਾਖਾਵਾਂ ਸੁੰਨਸਾਨ ਰਹੀਆਂ ਅਤੇ ਕੰਮ ਬੰਦ ਰਿਹਾ। ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ MLA ਹੋਸਟਲ ਪਹੁੰਚੀ SIT ਟੀਮ ਰੈਲੀ ਦੌਰਾਨ ਮੁਲਾਜ਼ਮਾਂ ਵੱਲੋਂ 6ਵਾਂ ਤਨਖਾਹ ਕਮਿਸ਼ਨ ਨਾ-ਮਨਜ਼ੂਰ ਕਰਦਿਆਂ ਕਿਹਾ ਵਿੱਤ ਮੰਤਰੀ, ਪੰਜਾਬ ਵੱਲੋਂ ਪੇਅ ਕਮਿਸ਼ਨ ਨੂੰ ਮੁਲਾਜ਼ਮਾਂ ਲਈ ਬਹੁਤ ਵੱਡਾ ਤੋਹਫਾ ਦੱਸਿਆ ਗਿਆ ਹੈ ਜਦਕਿ ਮੁਲਾਜ਼ਮ ਜਥੇਬੰਦੀਆਂ ਨੇ ਪੇਅ ਕਮਿਸ਼ਨ ਵਿਰੁੱਧ ਇਤਰਾਜ਼ ਜਤਾਉਂਦਿਆਂ ਮੁਲਾਜ਼ਮਾਂ ਨਾਲ ਧੋਖਾ ਕਰਨ ਦੀ ਗੱਲ ਆਖੀ ਹੈ। ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨੀ ਜੋ ਪੇਅ ਕਮਿਸ਼ਨ ਸਰਕਾਰ ਨੇ ਪ੍ਰਵਾਨ ਕੀਤਾ ਹੈ, ਉਸ ਨਾਲ ਮੁਲਾਜ਼ਮਾਂ ਦੀ ਤਨਖਾਹ ਵੱਧਣ ਦੀ ਥਾਂ ਘੱਟ ਰਹੀ ਹੈ। ਤਨਖਾਹ ਕਮਿਸ਼ਨ ਦੀ ਰਿਪੋਰਟ ਵਿੱਚ ਮੁਲਾਜ਼ਮਾਂ ਦੇ ਬਹੁਤ ਸਾਰੇ ਭੱਤੇ ਘਟਾ ਦਿੱਤੇ ਹਨ ਜਦਕਿ ਮੁਲਾਜ਼ਮ ਇਤਿਹਾਸ ਵਿੱਚ ਪਹਿਲੀ ਵਾਰੀ ਅਜਿਹਾ ਹੋਇਆ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵੱਡੀ ਕਟੌਤੀ ਕੀਤੀ ਜਾ ਰਹੀ ਹੈ। ਮੁਲਾਜ਼ਮ ਆਗੂ ਦਵਿੰਦਰ ਸਿੰਘ ਜੁਗਨੀ ਨੇ ਕਿਹਾ ਕਿ ਵਿੱਤ ਮੰਤਰੀ ਨੇ ਬੜੀ ਹੀ ਚਲਾਕੀ ਨਾਲ ਮੀਡਿਆ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਗੱਫੇ ਦੇਣ ਵਰਗੀਆਂ ਗੱਲਾਂ ਆਮ ਲੋਕਾਂ ਵਿੱਚ ਫੈਲਾ ਕੇ ਵਾਹ ਵਾਹੀ ਖੱਟਣ ਦਾ ਕੋਝਾ ਯਤਨ ਕੀਤਾ ਹੈ ਜਿਸਦਾ ਮੋੜਵਾਂ ਜਵਾਬ ਆਉਣ ਵਾਲੇ ਸਮੇਂ ਵਿੱਚ ਸਾਰੇ ਮੁਲਾਜ਼ਮ ਦੇਣਗੇ। ਉਨ੍ਹਾਂ ਦੱਸਿਆ ਕਿ ਮਿਤੀ 23.06.2021  ਤੋਂ ਮਿਤੀ 27.06.2021 ਤੱਕ ਪੀ.ਐਸ.ਐਮ.ਐਸ.ਯੂ ਵੱਲੋਂ ਦਿੱਤੀ ਕਾਲ ਤੇ ਪੂਰੇ ਪੰਜਾਬ ਵਿੱਚ ਕਲਮਛੋੜ ਹੜਤਾਲ ਕੀਤੀ ਜਾਵੇਗੀ।  ਇਸ ਦਾ ਚੰਡੀਗੜ੍ਹ ਅਤੇ ਮੁਹਾਲੀ ਵਿਖੇ ਸਥਿਤ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਜਾਵੇਗਾ। ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਫਰੰਟ ਵੱਲੋਂ ਮਨਦੀਪ ਸਿੱਧੂ, ਪਰਵਿੰਦਰ ਸਿੰਘ ਖੰਘੂੜਾ, ਅਮਿਤ ਕਟੋਚ, ਸੈਮੁਅਲ ਮਸੀਹ, ਰੰਜੀਵ ਕੁਮਾਰ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਪਵਨ ਕੁਮਾਰ, ਕੰਵਲਜੀਤ ਕੌਰ, ਜਸਮਿੰਦਰ ਸਿਘ, ਜਗਜੀਤ ਸਿੰਘ ਅਤੇ  ਸ਼ਮਸ਼ੇਰ ਸਿੰਘ ਆਦਿ ਮੰਚ ਦੇ ਆਗੂਆਂ ਵੱਲੋਂ ਵੀ ਇਸ ਐਕਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ।  ਰੈਲੀ ਦੌਰਾਨ ਪਰਸਨਲ ਸਟਾਫ ਐਸੋਸੀਏਸ਼ਨ ਤੋਂ ਜਸਵੀਰ ਕੌਰ ਵੱਲੋਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੇਵਲ ਆਪਣਿਆਂ ਨੂੰ ਹੀ ਗੱਫੇ ਦਿੱਤੇ ਜਾ ਰਹੀਆਂ ਹਨ। ਮਲਕੀਤ ਸਿੰਘ ਔਜਲਾ ਨੇ ਵੀ ਮੁਲਾਜ਼ਮਾਂ ਨੂੰ ਸੰਬੋਧਿਤ ਕੀਤਾ ਅਤੇ ਦੱਸਿਆ ਕਿ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਦੇ ਸਮੇਂ ਦੌਰਾਨ ਮੁਲ਼ਜਮਾਂ ਨੂੰ ਕੁਝ ਨਹੀ ਨਹੀਂ ਦਿੱਤਾ ਹੈ ਸਗੋਂ ਵਿਕਾਸ ਟੈਕਸ ਦੇ ਨਾਂ ਤੇ ਉਹਨਾਂ ਦੀ ਜੇਬ੍ਹ ਤੇ ਡਾਕਾ ਹੀ ਮਾਰਿਆ ਹੈ।  ਇਹ ਵਿਕਾਸ ਟੈਕਸ ਰਾਜ ਦੇ ਹਰੇਕ ਕਰ ਦਾਤਾ ਵੱਲੋਂ ਦਿੱਤਾ ਜਾਣਾ ਸੀ ਜਦਕਿ ਇਹ ਕੇਵਲ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ ਹੀ ਕੱਟਿਆ ਜਾ ਰਿਹਾ ਹੈ।   ਸਕੱਤਰੇਤ ਦਰਜਾ-4 ਦੇ ਪ੍ਰਧਾਨ ਬਲਰਾਜ ਸਿੰਘ ਦਾਊਂ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਰਜਾ-4 ਦੀ ਸਿੱਧੀ ਭਰਤੀ ਬੰਦ ਕਰਕੇ ਆਪਣੇ ਵਿਧਾਇਕਾਂ ਤੇ ਬੱਚਿਆਂ ਨੂੰ ਨੌਕਰੀ ਦੇਕੇ ਤਾਨਾਸ਼ਾਹੀ ਹੋਣ ਦਾ ਸਬੂਤ ਦਿੱਤਾ ਹੈ। ਪੜ੍ਹੋ ਹੋਰ ਖ਼ਬਰਾਂ : ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਦੁਬਾਰਾ ਪੋਸਟਮਾਰਟਮ ਲਈ ਲਿਆਂਦਾ PGI ਉਨ੍ਹਾਂ ਕਿਹਾ ਕਿ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀ ਦੇਣਾਂ ਰੂਲਾਂ ਦੇ ਉਲਟ ਹੈ ਅਤੇ ਮੁਲਾਜ਼ਮ ਵਰਗ ਇਸ ਦੇ ਵਿਰੁੱਧ ਹੈ।  ਹੋਰ ਤਾਂ ਹੋਰ ਕਾਂਗਰਸ ਸਰਕਾਰ ਦੇ ਆਪਣੇ 5 ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਵਿਰੋਧ ਕੀਤਾ ਗਿਆ ਹੈ।  ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਰਕਾਰ ਨੇ ਮੁਲਾਜ਼ਮਾਂ ਦੇ ਨਾਲ ਵੱਖ ਵੱਖ ਮੀਟਿੰਗਾਂ ਵਿੱਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮ ਕਲਮਛੋੜ ਹੜਤਾਲ ਕਰਨ ਲਈ ਲਾਮਬੰਦ ਹੋ ਗਏ ਹਨ। ਇਸ ਮੌਕੇ ਸਕੱਤਰੇਤ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਸੁਸ਼ੀਲ ਕੁਮਾਰ, ਜਸਪ੍ਰੀਤ ਰੰਧਾਵਾ, ਅਮਰਵੀਰ ਗਿੱਲ, ਪ੍ਰਵੀਨ ਕੁਮਾਰ, ਮਨਦੀਪ ਚੌਧਰੀ, ਕੁਲਵਿੰਦਰ ਸਿੰਘ,  ਮਨਜੀਤ ਸਿੰਘ, ਸੰਦੀਪ, ਇੰਦਰਪਾਲ ਸਿੰਘ ਭੰਗੂ, ਅਤੇ ਪਰਸਨਲ ਸਟਾਫ ਐਸੋਸੀਏਸ਼ਨ ਤੋਂ ਸੁਦੇਸ਼ ਕੁਮਾਰੀ  ਆਦਿ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ। -PTCNews


Top News view more...

Latest News view more...

PTC NETWORK
PTC NETWORK