Mon, Dec 15, 2025
Whatsapp

ਕੱਚੇ ਮੁਲਾਜ਼ਮਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

Reported by:  PTC News Desk  Edited by:  Riya Bawa -- November 30th 2021 02:16 PM
ਕੱਚੇ ਮੁਲਾਜ਼ਮਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਕੱਚੇ ਮੁਲਾਜ਼ਮਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਬਠਿੰਡਾ: ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦੇ ਅੱਜ ਕੱਚੇ ਮੁਲਾਜ਼ਮਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਸੜਕ ’ਤੇ ਜਾਮ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ। ਦੱਸ ਦੇਈਏ ਕਿ ਵੱਖ-ਵੱਖ ਵਿਭਾਗਾਂ ਦੇ ਆਊਟ ਸੋਰਸ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਬਠਿੰਡਾ ਦੇ ਬੀਬੀ ਵਾਲਾ ਚੌਕ 'ਚ ਇਕੱਠੇ ਹੋਣ ਉਪਰੰਤ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 7 ਨੂੰ ਮੁਕੰਮਲ ਜਾਮ ਕਰ ਦਿੱਤਾ ਹੈ।   ਦੂਜੇ ਪਾਸੇ  ਬਠਿੰਡਾ ਦੇ ਸਰਕਾਰੀ ਰਾਜਿੰਦਰ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 1 ਮਹੀਨੇ ਤੋਂ ਧਰਨਾ ਜਾਰੀ ਹੈ ਪਰ ਪੰਜਾਬ ਸਰਕਾਰ ਵੱਲੋਂ ਕਿਸ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਅੱਜ ਧਰਨੇ ਦੌਰਾਨ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। 12-15 ਸਾਲਾਂ ਤੋਂ ਸਰਕਾਰੀ ਕਾਲਜ ਵਿੱਚ ਪੜ੍ਹਾ ਰਹੇ ਹਨ, ਉਨ੍ਹਾਂ ਦੇ ਪੜ੍ਹਦੇ ਬੱਚੇ ਅੱਜ ਅਧਿਕਾਰੀ ਬਣ ਗਏ ਹਨ ਪਰ ਪੰਜਾਬ ਸਰਕਾਰ ਨੂੰ ਇਹ ਸਭ ਕੁਝ ਨਜ਼ਰ ਨਹੀਂ ਆ ਰਿਹਾ, 2022 ਦੀਆਂ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ, ਮੰਗਾਂ ਪੂਰੀਆਂ ਹੋਣ ਤੱਕ ਚੋਣਾਂ ਦਾ ਵੀ ਸਖ਼ਤ ਵਿਰੋਧ ਕੀਤਾ ਜਾਵੇਗਾ। -PTC News


Top News view more...

Latest News view more...

PTC NETWORK
PTC NETWORK