ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 3 ਅੱਤਵਾਦੀ ਢੇਰ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 3 ਅੱਤਵਾਦੀ ਢੇਰ :ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਨਾਗਨਾੜ ਚਿਮਰ ਇਲਾਕੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ ਹਨ ਤੇ ਫੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਵੱਲੋਂ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ। ਉਨ੍ਹਾਂ ਵਿਚੋਂ ਇਕ ਜੈਸ਼ ਦਾ ਚੋਟੀ ਦਾ ਕਮਾਂਡਰ ਸੀ, ਜੋ ਇਕ ਆਈਈਡੀ ਮਾਹਰ ਵੀ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਅਸਲਾ ਬਰਾਮਦ ਕੀਤਾ ਹੈ ।
[caption id="attachment_418542" align="aligncenter" width="300"]
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮੇਤ 3 ਅੱਤਵਾਦੀ ਢੇਰ[/caption]
ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਨਾਗਨਾੜ ਚਿਮਰ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਨੂੰ ਸਰੰਡਰ ਕਰਨ ਲਈ ਕਿਹਾ ਗਿਆ। ਸੁਰੱਖਿਆ ਬਲਾਂ ਦੀ ਚੇਤਾਵਨੀ ਤੋਂ ਬਾਅਦ ਅੱਤਵਾਦੀਆਂ ਵੱਲੋਂ ਫਾਇਰਿੰਗ ਕੀਤੀ ਗਈ।
ਦੱਸ ਦੇਈਏ ਕਿ ਇਸ ਮਹੀਨੇ ਹੁਣ ਤੱਕ 7 ਮੁਕਾਬਲਿਆਂ ਵਿੱਚ 14 ਅੱਤਵਾਦੀ ਮਾਰੇ ਜਾ ਚੁੱਕੇ ਹਨ। 13 ਜੁਲਾਈ ਨੂੰ ਅਨੰਤਨਾਗ ਦੇ ਸ਼੍ਰੀਗੁਫਵਾੜਾ ਖੇਤਰ ਵਿੱਚ ਜੈਸ਼-ਏ-ਮੁਹੰਮਦ ਦੇ 2 ਸਾਥੀ ਮਾਰੇ ਗਏ ਸਨ। ਉਨ੍ਹਾਂ ਵਿਚੋਂ ਇਕ ਪਾਕਿਸਤਾਨੀ ਸੀ। ਇਸ ਦੌਰਾਨ ਇਲਾਕੇ 'ਚ ਤਿੰਨ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ।
-PTCNews