Mon, Apr 29, 2024
Whatsapp

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

Written by  Shanker Badra -- September 15th 2020 12:42 PM
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ:ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ   ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। [caption id="attachment_430943" align="aligncenter" width="300"] ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ[/caption] ਇਸ ਦੌਰਾਨ ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ੁਫੀਆ ਸੂਚਨਾ ਮਿਲਣ 'ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫ਼ਲਜ਼ ਅਤੇ ਕੇਂਦਰੀ ਪੁਲਿਸ ਦਸਤੇ ਨੇ ਪੁਲਵਾਮਾ ਦੇ ਮਾਰਵਾਲ ਕਾਕਪੋਰਾ ਪਿੰਡ ਵਿਚ ਸਾਂਝੀ ਮੁਹਿੰਮ ਚਲਾਈ। [caption id="attachment_430939" align="aligncenter" width="300"] ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ[/caption] ਜਿਸ ਤੋਂ ਬਾਅਦ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਲੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। [caption id="attachment_430940" align="aligncenter" width="300"] ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ[/caption] ਉਨ੍ਹਾਂ ਨੇ ਦੱਸਿਆ ਕਿ ਇਸ ਇਲਾਕੇ ਵਿਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਹੈ।ਇਸ ਦਰਮਿਆਨ ਆਲੇ-ਦੁਆਲੇ ਦੇ ਖੇਤਰਾਂ ਵਿਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਵਾਧੂ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਹਨ। -PTCNews


Top News view more...

Latest News view more...