Advertisment

ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ , ਡਰਾਈਵਰ ਗ੍ਰਿਫ਼ਤਾਰ

author-image
Shanker Badra
Updated On
New Update
ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ , ਡਰਾਈਵਰ ਗ੍ਰਿਫ਼ਤਾਰ
Advertisment
ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ , ਡਰਾਈਵਰ ਗ੍ਰਿਫ਼ਤਾਰ:ਲੰਡਨ : ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲਣ ਦੀ ਖ਼ਬਰ ਮਿਲੀ ਹੈ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ ਕਤਲ ਦੇ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਟਰੱਕ ਬੁਲਗਾਰੀਆ ਤੋਂ ਆਇਆ ਸੀ ਅਤੇ ਇਸ ਨੇ ਸ਼ਨੀਵਾਰ ਨੂੰ ਵੇਲਜ਼ ਦੇ ਹੋਲੀਹੇਡ ਤੋਂ ਬ੍ਰਿਟੇਨ 'ਚ ਪ੍ਰਵੇਸ਼ ਕੀਤਾ ਸੀ। England 39 bodies found in back truck in southeastern , suspect arrested ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ , ਡਰਾਈਵਰ ਗ੍ਰਿਫ਼ਤਾਰ ਇੰਗਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ 'ਚ 38 ਨੌਜਵਾਨ ਅਤੇ ਇੱਕ ਨਾਬਾਲਗ ਸ਼ਾਮਲ ਹੈ।ਪੁਲਿਸ ਨੇ ਦੱਸਿਆ ਕਿ ਇੱਕ ਉਨ੍ਹਾਂ ਨੂੰ ਇੱਕ ਐਂਬੂਲੈਂਸ ਸਰਵਿਸ ਤੋਂ ਕਾਲ ਆਈ ਸੀ ਕਿ ਇੱਕ ਪਾਰਕ ਕੋਲ ਖੜ੍ਹੇ ਟਰੱਕ 'ਚ ਕਈ ਲਾਸ਼ਾਂ ਪਈਆਂ ਹਨ । ਮ੍ਰਿਤਕਾਂ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। England 39 bodies found in back truck in southeastern , suspect arrested ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ , ਡਰਾਈਵਰ ਗ੍ਰਿਫ਼ਤਾਰ ਇਸ ਦੌਰਾਨ ਮੁੱਖ ਸੁਪਰਡੈਂਟ ਐਂਡਰਿਊ ਮਰੀਨਰ ਨੇ ਕਿਹਾ ਕਿ ਇਹ ਇਕ ਦੁਖਦਾਈ ਘਟਨਾ ਹੈ। ਜਿੱਥੇ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਾਂਚ ਪੜਤਾਲ ਜਾਰੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment