Mon, Jun 23, 2025
Whatsapp

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

Reported by:  PTC News Desk  Edited by:  Baljit Singh -- July 04th 2021 05:00 PM
ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਪੜੋ ਹੋਰ ਖਬਰਾਂ: ਪੰਜਾਬ ‘ਚ ਮੁੜ STF ਦਾ ਚਾਰਜ ਸੰਭਾਲਣਗੇ ਹਰਪ੍ਰੀਤ ਸਿੱਧੂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀਬਾੜੀ ਖੇਤਰ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਵਿਭਾਗ ਵਲੋਂ ਤਰਜੀਹੀ ਤੌਰ ’ਤੇ ਰਾਜ ਭਰ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਪੜੋ ਹੋਰ ਖਬਰਾਂ: ਨੇਪਾਲ ’ਚ ਭਾਰੀ ਮੀਂਹ ਦੇ ਚੱਲਦੇ ਆਏ ਹੜ੍ਹ ਨਾਲ ਹਾਲਾਤ ਬੇਕਾਬੂ ਖੇਤੀ ਕਾਰਜਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸੀ.ਐੱਮ.ਡੀ. ਨੇ ਦੱਸਿਆ ਕਿ ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜਿਲਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਪੜੋ ਹੋਰ ਖਬਰਾਂ: ਸਕੂਲੀ ਵਿਦਿਆਰਥੀਆਂ ਲਈ ਸ਼ਾਨਦਾਰ ਸਕਾਲਰਸ਼ਿਪ, ਜਾਣੋ ਕਦੋਂ ਤੇ ਕਿਵੇਂ ਕਰੀਏ ਅਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਦੱਖਣੀ ਜ਼ੋਨ ਵਿੱਚ ਪੈਂਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲਿਆਂ ਨੂੰ ਇਸੇ ਸਮੇਂ ਦੌਰਾਨ ਨੂੰ ਔਸਤਨ 9.6 ਘੰਟੇ ਬਿਜਲੀ ਸਪਲਾਈ ਮਿਲੀ । ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਇਸੇ ਦਿਨ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਇਸ ਤਰਾਂ ਇਸੇ ਸੈਕਟਰ ਨੂੰ ਇਸੇ ਦਿਨ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ। ਪੜੋ ਹੋਰ ਖਬਰਾਂ: ਮੋਗਾ ਪੁਲਿਸ ਵਲੋਂ KTF ਨਾਲ ਸਬੰਧਤ ਤਿੰਨ ਲੋਕ ਗ੍ਰਿਫਤਾਰ, ਹਥਿਆਰ ਤੇ ਹੈਰੋਇਨ ਵੀ ਬਰਾਮਦ ਸਾਰੇ ਖੇਤਰਾਂ ਲਈ ਸੁਚੱਜੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਚੀਫ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਮੰਗ ਅਤੇ ਸਪਲਾਈ ਸਮੀਕਰਨ ਨੂੰ ਜਲਦੀ ਸੰਤੁਲਿਤ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ। -PTC News


Top News view more...

Latest News view more...

PTC NETWORK
PTC NETWORK