Tue, Dec 16, 2025
Whatsapp

ਜਗਦੀਸ਼ ਟਾਈਟਲਰ ਦੀ ਫੋਟੋ ਲਗਾ ਕੇ ਸ੍ਰੀ ਦਰਬਾਰ ਸਾਹਿਬ 'ਚ ਦਾਖਲ ਹੋਣਾ ਵੱਡੀ ਸਾਜ਼ਿਸ਼ : ਪ੍ਰੋ. ਪ੍ਰੇਮ ਚੰਦੂਮਾਜਰਾ

Reported by:  PTC News Desk  Edited by:  Pardeep Singh -- August 18th 2022 07:19 PM
ਜਗਦੀਸ਼ ਟਾਈਟਲਰ ਦੀ ਫੋਟੋ ਲਗਾ ਕੇ ਸ੍ਰੀ ਦਰਬਾਰ ਸਾਹਿਬ 'ਚ ਦਾਖਲ ਹੋਣਾ ਵੱਡੀ ਸਾਜ਼ਿਸ਼ : ਪ੍ਰੋ. ਪ੍ਰੇਮ ਚੰਦੂਮਾਜਰਾ

ਜਗਦੀਸ਼ ਟਾਈਟਲਰ ਦੀ ਫੋਟੋ ਲਗਾ ਕੇ ਸ੍ਰੀ ਦਰਬਾਰ ਸਾਹਿਬ 'ਚ ਦਾਖਲ ਹੋਣਾ ਵੱਡੀ ਸਾਜ਼ਿਸ਼ : ਪ੍ਰੋ. ਪ੍ਰੇਮ ਚੰਦੂਮਾਜਰਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇੱਕ ਵਿਅਕਤੀ ਜਗਦੀਸ਼ ਟਾਈਟਲਰ ਦੀ ਫੋਟੋ ਲਗਾ ਕੇ ਸ੍ਰੀ ਦਰਬਾਰ ਸਾਹਿਬ ਵਿੱਚ ਦਾਖਲ ਹੋਣਾ ਵੱਡੀ ਸਾਜਿਸ਼ ਦਾ ਹਿੱਸਾ ਹੈ। ਜਿਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਸੱਚਾਈ ਸਾਹਮਣੇ ਆ ਸਕੇ। ਪ੍ਰੋ. ਚੰਦੂਮਾਜਰਾ ਦਿੱਲੀ ਦੰਗਿਆਂ ਵਿੱਚ ਹਜ਼ਾਰਾਂ ਸਿੱਖਾਂ ਕਤਲ ਲਈ ਜਿੰਮੇਵਾਰ ਹੈ ਅਤੇ ਅਜਿਹੇ ਵਿਅਕਤੀ ਦੀ ਫੋਟੋ ਵਾਲੀ ਟੀ ਸ਼ਰਟ ਪਾ ਕੇ ਜਾਣ ਬੁਝ ਕੇ ਸ੍ਰੀ ਦਰਬਾਰ ਸਾਹਿਬ ਵਿਚ ਦਾਖਲ ਹੋ ਕੇ ਫੋਟੋ ਖਿਚਵਾਉਣਾ ਅਤੇ ਫੇਰ ਉਸ ਨੂੰ ਜਾਣਬੁੱਝ ਕੇ ਜਨਤਕ ਕਰਨਾ ਵੱਡਾ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਕਿਸੇ ਤਰ੍ਹਾਂ ਟਕਰਾਅ ਕਰਵਾ ਕੇ ਖਾਨਾਜੰਗੀ ਦਾ ਮਾਹੌਲ ਬਣਾ ਕੇ ਪੰਜਾਬ ਵਿੱਚ ਭਾਈਚਾਰੇ ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੋ ਚਿੰਤਾ ਜਾਹਿਰ ਕੀਤੀ ਹੈ ਉਹ ਸੱਚ ਹੈ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਜਾਂਚ ਕਰਕੇ ਅਜਿਹੇ ਵਿਅਕਤੀਆਂ ਦੇ ਖਿਲਾਫ ਕਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਉਹ ਅਜਿਹੇ ਸ਼ਰਾਰਤੀ ਅਨਸਰਾਂ ਦਾ ਧਿਆਨ ਰੱਖ ਕੇ ਉਨ੍ਹਾਂ ਨੂੰ ਨੱਥ ਪਾਉਣ ਲਈ ਕੋਈ ਨਾ ਕੋਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਲੋਕ ਅਮਨ ਭਾਈਚਾਰੇ ਨਾਲ ਰਹਿਣਾ ਚਾਹੁੰਦੇ ਹਨ ਅਤੇ ਕਾਂਗਰਸ ਵਰਗੀ ਪਾਰਟੀ ਮੁੜ ਤੋਂ ਪੰਜਾਬ ਦਾ ਮਾਹੌਲ ਖਰਾਬ ਕਰਨ ’ਤੇ ਤੁਲੀ ਹੋਈ ਹੈ। ਇਹ ਵੀ ਪੜ੍ਹੋ:ਕਿਵੇਂ Cholesterol ਨੂੰ ਕੀਤਾ ਜਾ ਸਕਦਾ ਹੈ ਕੰਟਰੋਲ, ਜਾਣੋ ਇਸਦੇ ਖਾਸ TIPS -PTC News


Top News view more...

Latest News view more...

PTC NETWORK
PTC NETWORK