ਜਗਦੀਸ਼ ਟਾਈਟਲਰ ਦੀ ਫੋਟੋ ਲਗਾ ਕੇ ਸ੍ਰੀ ਦਰਬਾਰ ਸਾਹਿਬ 'ਚ ਦਾਖਲ ਹੋਣਾ ਵੱਡੀ ਸਾਜ਼ਿਸ਼ : ਪ੍ਰੋ. ਪ੍ਰੇਮ ਚੰਦੂਮਾਜਰਾ
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਕਿਸੇ ਤਰ੍ਹਾਂ ਟਕਰਾਅ ਕਰਵਾ ਕੇ ਖਾਨਾਜੰਗੀ ਦਾ ਮਾਹੌਲ ਬਣਾ ਕੇ ਪੰਜਾਬ ਵਿੱਚ ਭਾਈਚਾਰੇ ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੋ ਚਿੰਤਾ ਜਾਹਿਰ ਕੀਤੀ ਹੈ ਉਹ ਸੱਚ ਹੈ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਜਾਂਚ ਕਰਕੇ ਅਜਿਹੇ ਵਿਅਕਤੀਆਂ ਦੇ ਖਿਲਾਫ ਕਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਉਹ ਅਜਿਹੇ ਸ਼ਰਾਰਤੀ ਅਨਸਰਾਂ ਦਾ ਧਿਆਨ ਰੱਖ ਕੇ ਉਨ੍ਹਾਂ ਨੂੰ ਨੱਥ ਪਾਉਣ ਲਈ ਕੋਈ ਨਾ ਕੋਈ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਲੋਕ ਅਮਨ ਭਾਈਚਾਰੇ ਨਾਲ ਰਹਿਣਾ ਚਾਹੁੰਦੇ ਹਨ ਅਤੇ ਕਾਂਗਰਸ ਵਰਗੀ ਪਾਰਟੀ ਮੁੜ ਤੋਂ ਪੰਜਾਬ ਦਾ ਮਾਹੌਲ ਖਰਾਬ ਕਰਨ ’ਤੇ ਤੁਲੀ ਹੋਈ ਹੈ।
ਇਹ ਵੀ ਪੜ੍ਹੋ:ਕਿਵੇਂ Cholesterol ਨੂੰ ਕੀਤਾ ਜਾ ਸਕਦਾ ਹੈ ਕੰਟਰੋਲ, ਜਾਣੋ ਇਸਦੇ ਖਾਸ TIPS
-PTC News