
ਪੰਜਾਬੀ ਗਾਇਕ ਕਰਨ ਔਜਲਾ ਨੇ ਵੀ ਚੁੱਪ ਚੁਪੀਤੇ ਕਰਵਾਇਆ ਵਿਆਹ, ਤਸਵੀਰਾਂ ਤੇ ਵੀਡੀਓਜ਼ ਵਾਇਰਲ,ਪਾਲੀਵੁੱਡ ਇੰਡਸਟਰੀ ‘ਚ ਅੱਜ ਕੱਲ੍ਹ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ। ਜਿਸ ਦੌਰਾਨ ਬਹੁਤ ਸਾਰੀਆਂ ਨਾਮੀ ਸ਼ਖਸੀਅਤਾਂ ਵਿਆਹ ਦੇ ਬੰਧਨ ‘ਚ ਬੱਝ ਰਹੀਆਂ ਹਨ। ਇਸ ਦੌਰਾਨ ਹਮੇਸ਼ਾ ਹੀ ਹਮੇਸ਼ਾ ਯੂਟਿਊਬ ‘ਤੇ ਚਰਚਾ ‘ਚ ਰਹਿਣ ਵਾਲੇ ਪੰਜਾਬੀ ਗਾਇਕ ਕਰਨ ਔਜਲਾ ਹਾਲ ਹੀ ‘ਚ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ।

ਦੱਸ ਦੇਈਏ ਕਿ ਕਰਨ ਔਜਲਾ ਦੀ ਕੁਝ ਮਹੀਨੇ ਪਹਿਲਾਂ ਮੰਗਣੀ ਹੋਈ ਸੀ, ਜਿਸ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ ਤੇ ਹੁਣ ਕਰਨ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਕਰਨ ਔਜਲਾ ਦੇ ਵਿਆਹ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਮਨੀ ਔਜਲਾ ਨੇ ਦਿੱਤੀ ਹੈ।

ਮਨੀ ਔਜਲਾ ਨੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਚ ਕਰਨ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਮਨੀ ਨੇ ਲਿਖਿਆ, ‘ਮੁਬਾਰਕਾਂ ਮੇਰੇ ਵੀਰ ਨੂੰ ਕਰਨ ਔਜਲਾ।’
ਇਸ ਦੌਰਾਨ ਕਰਨ ਔਜਲਾ ਦੇ ਵਿਆਹ ਦੀਆਂ ਵੀਡੀਓ ਵੀ ਸੋਸ਼ਲ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਵੀਡੀਓ ਦੇ ਵਿੱਚ ਕਰਨ ਔਜਲਾ ਆਪਣੇ ਯਾਰਾਂ ਦੋਸਤਾਂ ਅਤੇ ਪਤਨੀ ਨਾਲ ਨੱਚਦੇ ਨਜ਼ਰ ਆ ਰਹੇ ਨੇ।
ਜ਼ਿਕਰ ਏ ਖਾਸ ਗਏ ਕਿ ਕਰਨ ਔਜਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ਤੇ ਹਾਲ ਹੀ ‘ਚ ਉਹਨਾਂ ਦਾ ਨਵਾਂ ਗੀਤ ‘ਨੋ ਨੀਡ’ ਰਿਲੀਜ਼ ਹੋਇਆ ਹੈ, ਜਿਹੜਾ ਸਰੋਤਿਆਂ ਨੂੰ ਬਹੁਤ ਪਸੰਦ ਆ ਰਿਹਾ ਹੈ।
-PTC News