Advertisment

ਸੰਗਰੂਰ ਵਿਖੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਧਰਨਾ 71ਵੇਂ ਦਿਨ ਵੀ ਜਾਰੀ 

author-image
Shanker Badra
New Update
ਸੰਗਰੂਰ ਵਿਖੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਧਰਨਾ 71ਵੇਂ ਦਿਨ ਵੀ ਜਾਰੀ 
Advertisment
publive-image ਸੰਗਰੂਰ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ 'ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਤੇ ਭੁੱਖ ਹੜਤਾਲ ਲਗਾਤਾਰ ਚੱਲ ਰਹੀ ਹੈ। ਅੱਜ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋ ਭੁੱਖ ਹੜਤਾਲ ਦੇ  44ਵੇਂ  ਦਿਨ ਯੂਨੀਅਨ ਦੇ ਹਰਪ੍ਰੀਤ ਕੌਰ ਮਾਨਸਾ ਸਾਥੀ ਭੁੱਖ ਹੜਤਾਲ 'ਤੇ ਬੈਠੇ ਹਨ। ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਸੂਬਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਫ਼ੈਸਲਾ ਲਿਆ ਗਿਆ ਕਿ 21 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਤਿੱਖੇ ਰੂਪ 'ਚ ਘਿਰਾਓ ਕੀਤਾ ਜਾਵੇਗਾ।
Advertisment
ETT Tet pass unemployed teachers union Protest continues for 71st day in Sangrur ਸੰਗਰੂਰ ਵਿਖੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਧਰਨਾ 71ਵੇਂ ਦਿਨ ਵੀ ਜਾਰੀ ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ,ਜਰਨੈਲ ਨਾਗਰਾ , ਨਿਰਮਲ ਜ਼ੀਰਾ, ਕੁਲਦੀਪ ਖੋਖਰ, ਪਰਮਪਾਲ ਫਾਜ਼ਿਲਕਾ, ਮਨੀ ਸੰਗਰੂਰ, ਰਵਿੰਦਰ ਅਬੋਹਰ, ਸੁਲਿੰਦਰ ਫ਼ਾਜ਼ਿਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਬੇਰੁਜ਼ਗਾਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ , ਜੋ‌ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਲੈਣ ਲਈ ਘਰ ਘਰ ਨੋਕਰੀ ਦੇਣ ਦਾ ਕੀਤਾ ਸੀ। ETT Tet pass unemployed teachers union Protest continues for 71st day in Sangrur ਸੰਗਰੂਰ ਵਿਖੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਧਰਨਾ 71ਵੇਂ ਦਿਨ ਵੀ ਜਾਰੀ ਉਸ ਨੂੰ ਅੱਜ ਤੱਕ ਬੂਰ ਨਹੀਂ ਪਿਆ ,ਇਸ ਲਈ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ । ETT Tet pass unemployed teachers union Protest continues for 71st day in Sangrur ਸੰਗਰੂਰ ਵਿਖੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਧਰਨਾ 71ਵੇਂ ਦਿਨ ਵੀ ਜਾਰੀ ਇਸ ਮੌਕੇ ਆਗੂ ਬੇਅੰਤ ਮਾਨਸਾ,ਹਰਜੀਤ ਮਾਨਸਾ,ਦਿਲਪ੍ਰੀਤ ਸੰਗਰੂਰ, ਪਰਗਟ ਮਾਨਸਾ, ਮਨੋਜ ਫ਼ਿਰੋਜ਼ਪੁਰ, ਸੁਰਿੰਦਰਪਾਲ  ਰਾਜਸੁਖਵਿੰਦਰ   ਗੁਰਦਾਸਪੁਰ ਸੁਖਜੀਤ ਨਾਭਾ  ਤੇ ਰਵੀ ਫ਼ਰੀਦਕੋਟ  ਸੁਖਚੈਨ ਪਟਿਆਲਾ ਗੋਪੀ ਪਟਿਆਲਾ  ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਹੱਲ ਨਹੀਂ ਕੀਤੀਆਂ ਜਾਂਦੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ ,ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ । -PTCNews publive-image-
sangrur teachers-protest ett-tet-pass-unemployed-teachers-union ett-tet-pass-teachers
Advertisment

Stay updated with the latest news headlines.

Follow us:
Advertisment