Advertisment

ਹਰ ਵਿਅਕਤੀ ਨੂੰ ਆਪਣੇ ਅੰਦਰ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕਰਨੀ ਚਾਹੀਦੀ: ਪ੍ਰਿੰਸੀਪਲ

author-image
Pardeep Singh
Updated On
New Update
ਹਰ ਵਿਅਕਤੀ ਨੂੰ ਆਪਣੇ ਅੰਦਰ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕਰਨੀ ਚਾਹੀਦੀ: ਪ੍ਰਿੰਸੀਪਲ
Advertisment
ਚੰਡੀਗੜ੍ਹ: ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਤ-ਭਾਸ਼ਾ ਅਤੇ ਸਾਹਿਤ ਸਿਰਜਣਾ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।
Advertisment
publive-image ਇਸ ਮੌਕੇ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਤ- ਭਾਸ਼ਾ ਪੰਜਾਬੀ ਦੀ ਅਮੀਰ ਵਿਰਾਸਤ, ਪ੍ਰੰਪਰਾਅਤੇ ਮਹੱਤਤਾ ਤੋਂ ਜਾਣੂ ਕਰਵਾਇਆ ਤੇ ਹਰ ਇੱਕ ਨੂੰ ਆਪਣੀ ਮਾਂ ਬੋਲੀ ਪੰਜਾਬੀ ਵਿਚ ਸਾਹਿਤ ਸਿਰਜਣ ਲਈ ਪ੍ਰੇਰਿਤ ਕੀਤਾ।publive-image ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਸਾਹਿਤ ਪੜ੍ਹਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਹਿਤ ਨੂੰ ਪੜ੍ਹਨ ਨਾਲ ਤੁਹਾਡੇ ਮਾਨਸਿਕ ਪੱਧਰ ਦਾ ਵਿਕਾਸ ਹੁੰਦਾ ਹੈ।ਮਨੋਵਿਗਿਆਨਕ ਦ੍ਰਿਸ਼ਟੀ ਰੱਖਣ ਵਾਲੇ ਪਰਦੀਪ ਸਿੰਘ ਗਿੱਲ ਨੇ ਬੱਚਿਆਂ ਨੂੰ ਆਪਣੇ ਮਾਨਸਿਕ ਪੱਧਰ ਦਾ ਵਿਕਾਸ ਕਰਨ ਲਈ ਚੰਗੀਆਂ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ।publive-imageਅੰਤ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਹਰਜਿੰਦਰ ਸਿੰਘ ਬਿਲਿੰਗ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਨੂੰ ਸਾਹਿਤ ਨਾਲ ਜੁੜਨ ਦੀ ਸੇਧ ਦਿੱਤੀ ਅਤੇ ਉਨ੍ਹਾਂ ਨੇ ਆਪਣੇ ਜੀਵਨ ਤੇ ਕਈ ਤਜ਼ਰਬੇ ਸਾਂਝੇ ਕੀਤੇ ਹਨ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕ ਪ੍ਰੋ. ਸੁਖਵਿੰਦਰ ਸਿੰਘ ਵੱਲੋਂ ਨਿਭਾਈ ਗਈ । ਇਸ ਮੌਕੇ ਡਾ. ਗੁਰਪ੍ਰੀਤ ਕੌਰ, ਪ੍ਰੋ. ਰਵਿੰਦਰ ਸਿੰਘ, ਡਾ. ਮਨਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਕੌਰ, ਡਾ. ਹਰਸਿਮਰਤ ਕੌਰ, ਪ੍ਰੋ.ਸਿਮਰਪ੍ਰੀਤ ਕੌਰ ਅਤੇ ਲਗਪਗ ਤਿੰਨ ਸੌ ਵਿਦਿਆਰਥੀ ਹਾਜ਼ਰ ਸਨ।
Advertisment
publive-image   ਇਹ ਵੀ ਪੜ੍ਹੋ:ਡਰੱਗ ਮਾਮਲਾ: ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, 25 ਫਰਵਰੀ ਨੂੰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ publive-image -PTC News-
latest-news punjab-news sri-anandpur-sahib department-of-post-graduate-punjabi guru-tegh-bahadur-khalsa-college
Advertisment

Stay updated with the latest news headlines.

Follow us:
Advertisment