ਮੁੱਖ ਖਬਰਾਂ

ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਜਨਤਕ, ਅਫ਼ਵਾਹਾਂ ਤੋਂ ਬਚਨ ਦੀ ਸਲਾਹ

By Jagroop Kaur -- March 19, 2021 4:54 pm -- Updated:March 19, 2021 4:55 pm

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬੀਤੇ ਦਿਨੀਂ ਕੋਰੋਨਾ ਪੋਸਿਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਉਹਨਾਂ ਦੇ ਘਰ ਦੇ ਮੈਂਬਰਾਂ ਦਾ ਟੈਸਟ ਕਰਵਾਇਆ ਗਿਆ ਤਾਂ ਉਹਨਾਂ ਦੇ ਘਰ ਵਿਚ ਕੰਮ ਕਰਨ ਵਾਲੇ ਤਿੰਨ ਲੋਕ ਕੋਰੋਨਾ ਪੋਸਿਟਿਵ ਪਾਏ ਗਏ ,ਇਸ ਵਿਚਾਲੇ
ਖਬਰਾਂ ਇਹ ਵੀ ਆਈਆਂ ਕਿ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ , ਪਰ ਇਸ 'ਤੇ ਬੋਲਦੇ ਹੋਏ ਸਿਹਤ ਵਿਭਾਗ ਅਤੇ ਖੁਦ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੀ ਰਿਪੋਰਟ ਜਨਤਕ ਕਰਦੇ ਹੋਏ ਦੱਸਿਆ ਕਿ ਉਹਨਾਂ ਨੂੰ ਕੋਰੋਨਾ ਨਹੀਂ ਹੋਇਆ , ਉਹਨਾ ਦੀ ਰਿਪੋਰਟ ਨੈਗੇਟਿਵ ਆਈ ਹੈ।Ex-CM Badal tests -ve again, leaves for Gurugram

Also Read | Has PM Narendra Modi directed all states to cancel exams?

ਦਰਅਸਲ ਬਾਦਲ ਮੰਗਲਵਾਰ ਨੂੰ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਤੇ ਬੁੱਧਵਾਰ ਨੂੰ ਪਰਿਵਾਰ ਦੇ ਕਿਚਨ ਸਟਾਫ਼ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੀਨੀਅਰ ਬਾਦਲ ਅਤੇ ਹੋਰਾਂ ਦੇ ਟੈਸਟ ਕੀਤੇ ਗਏ ਸਨ, ਜਿਸ ਦੀ ਰਿਪੋਰਟ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਨੈਗੇਟਿਵ ਆਈ ਹੈ।

READ More : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ...

ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਅਕਾਲੀ ਦਲਜੀਤ ਸਿੰਘ ਚੀਮਾ ਵੱਲੋਂ ਕਿਹਾ ਗਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ , ਜੋ ਕਿ ਮਹਿਜ਼ ਇਕ ਅਫਵਾਹ ਹੈ ਇਸ ਤੋਂ ਵੱਧ ਕੁਝ ਵੀ ਨਹੀਂ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਹੋਣ ਸਬੰਧੀ ਸ਼ੋਸ਼ਲ ਮੀਡੀਆ ਤੇ ਚੱਲ ਰਹੀ ਜਾਣਕਾਰੀ ਨੂੰ ਗਲਤ ਦੱਸਦੇ ਹੋਏ ਓ.ਐਸ.ਡੀ. ਗੁਰਚਰਨ ਸਿੰਘ ਸਿੱਧੂ ਨੇ ਦੱਸਿਆ ਕਿ ਸ: ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਬਚਾਅ ਲਈ ਦਿੱਲੀ ਰਿਹਾਇਸ਼ ਵਿਖੇ ਚਲੇ ਗਏ ਸਨ। ਸ: ਬਾਦਲ ਬਿਲਕੁਲ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫ਼ਵਾਹਾਂ 'ਤੇ ਯਕੀਨ ਨਾ ਕੀਤਾ ਜਾਵੇ।

  • Share