ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਲੀਆਂ ਸੂਚੀਆਂ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

By Shanker Badra - September 14, 2019 5:09 pm

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਲੀਆਂ ਸੂਚੀਆਂ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ:ਚੰਡੀਗੜ੍ਹ : ਸਿੱਖਾਂ ਦੀਆਂ ਅਣਮਨੁੱਖੀ, ਸਨਕੀ ਅਤੇ ਵਿਤਕਰੇ ਭਰੀਆਂ ਕਾਲੀਆਂ ਸੂਚੀਆਂ ਖ਼ਤਮ ਕਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਸ ਫੈਸਲੇ ਨੂੰ 'ਮਹਾਨ ਲੀਡਰਸ਼ਿਪ ਦੀ ਇੱਕ ਦੂਰ ਅੰਦੇਸ਼ੀ ਕਾਰਵਾਈ ਕਰਾਰ ਦਿੱਤਾ ਹੈ, ਜੋ ਕਿ ਦੇਸ਼ ਅੰਦਰ ਸੰਘੀ ਵਿਭਿੰਨਤਾ ਅਤੇ ਸਹਿਣਸ਼ੀਲਤਾ ਦੀ ਭਾਵਨਾ ਨੂੰ ਸੰਭਾਲਣ ਅਤੇ ਪ੍ਰਫੁੱਲਿਤ ਕਰਨ ਵਾਲੀਆਂ ਤਾਕਤਾਂ ਨੂੰ ਮਜ਼ਬੂਤ ਕਰੇਗੀ।

EX CM Parkash Singh Badal SLASHING OF BLACK LISTS PM Modi Thanks ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਲੀਆਂ ਸੂਚੀਆਂ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਨਿੱਜੀ ਤੌਰ 'ਤੇ ਇਸ ਗੱਲ ਦੀ ਬਹੁਤ ਖੁਸ਼ੀ ਹੋਣੀ ਸੀ ਕਿ ਜੇਕਰ ਇਹ ਅਤੇ ਸੱਜਣ ਕੁਮਾਰ ਵਰਗੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦੇਣ ਵਾਲੇ ਫੈਸਲੇ ਮਨਮੋਹਨ ਸਿੰਘ ਜੀ ਦੀ ਸਰਕਾਰ ਵੇਲੇ ਲਏ ਜਾਂਦੇ। ਅਕਾਲੀ ਦਲ ਅਤੇ ਮੇਰੀ ਅਗਵਾਈ ਵਾਲੀ ਸਰਕਾਰ ਨੇ ਸਰਦਾਰ ਸਾਹਿਬ ਦੇ ਪ੍ਰਧਾਨ ਮੰਤਰੀ ਕਾਰਜਕਾਲ ਦੌਰਾਨ ਵਾਰ ਵਾਰ ਕਾਲੀਆਂ ਸੂਚੀਆਂ ਨੂੰ ਖ਼ਤਮ ਕਰਨ ਵਾਸਤੇ ਕਿਹਾ ਸੀ ਪਰ ਕੁੱਝ ਨਹੀਂ ਵਾਪਰਿਆ।

EX CM Parkash Singh Badal SLASHING OF BLACK LISTS PM Modi Thanks ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਲੀਆਂ ਸੂਚੀਆਂ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

ਐਨਡੀਏ ਸਰਕਾਰ ਦੇ ਇਸ ਫੈਸਲੇ ਲਈ ਸਿਹਰਾ ਲੈਣ ਦੀ ਦੌੜ ਵਿਚ ਪੈਣ ਤੋਂ ਇਨਕਾਰ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਫੈਸਲੇ ਦਾ ਸਿਹਰਾ ਲੈਣਾ ਮੈਨੂੰ ਜਾਂ ਅਕਾਲੀ ਦਲ ਵਿਚੋਂ ਕਿਸੇ ਨੂੰ ਵੀ ਜਚੇਗਾ ਨਹੀਂ, ਕਿਉਂਕਿ ਇਹ ਤਾਂ ਸਾਡਾ ਆਪਣਾ ਫੈਸਲਾ ਹੈ, ਕਿਉਂਕਿ ਅਸੀਂ ਐਨਡੀਏ ਸਰਕਾਰ ਦੇ ਮੰਤਰੀ ਮੰਡਲ ਦਾ ਅੰਗ ਹਾਂ ਅਤੇ ਇਸ ਦੇ ਹਰ ਫੈਸਲੇ ਦੇ ਸਾਝੀਦਾਰ ਹਾਂ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਨੇ ਦਿਆਲੂ ਹਨ ਕਿ ਪੰਜਾਬ ਅਤੇ ਖਾਸ ਕਰਕੇ ਦੇਸ਼ ਭਗਤ ਸਿੱਖਾਂ ਨਾਲ ਸੰਬੰਧਤ ਸਾਰੇ ਅਹਿਮ ਮਸਲਿਆਂ ਬਾਰੇ ਉਹ ਹਮੇਸ਼ਾਂ ਮੇਰੇ ਨਾਲ ਨਿੱਜੀ ਤੌਰ ਤੇ ਸਲਾਹ ਮਸ਼ਵਰਾ ਕਰਦੇ ਰਹਿੰਦੇ ਹਨ।

EX CM Parkash Singh Badal SLASHING OF BLACK LISTS PM Modi Thanks ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਾਲੀਆਂ ਸੂਚੀਆਂ ਖ਼ਤਮ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

ਲੋਕ ਸ਼ਾਇਦ ਭੁੱਲ ਗਏ ਹੋਣ ਪਰ ਮੋਦੀ ਜੀ ਨੇ 2013 ਵਿਚ ਅਹਿਮਦਾਬਾਦ ਵਿਖੈ ਹੋਏ ਇੱਕ ਕੌਮਾਂਤਰੀ ਸਮਾਗਮ ਵਿਚ ਬਹਾਦਰ ਅਤੇ ਦੇਸ਼ ਭਗਤ ਸਿੱਖ ਭਾਈਚਾਰੇ ਦਾ ਸਨਮਾਨ ਬਹਾਲ ਕਰਵਾਉਣ ਲਈ ਜਨਤਕ ਤੌਰ ਤੇ ਵਾਅਦਾ ਕੀਤਾ ਸੀ। ਉਹ ਉਸ ਸਮੇਂ ਮੇਰੇ ਵੱਲੋਂ ਉਹਨਾਂ ਨੂੰ ਰਾਸ਼ਟਰੀ ਰਾਜਨੀਤੀ ਵਿਚ ਜਾਣ ਲਈ ਕੀਤੀ ਬੇਨਤੀ ਦਾ ਜੁਆਬ ਦੇ ਰਹੇ ਹਨ, ਕਿਉਂਕਿ ਮੈਂ ਜਾਣਦਾ ਸੀ ਕਿ ਉਹ ਸਿੱਖਾਂ ਪ੍ਰਤੀ ਕਿੰਨੇ ਹਾਂ-ਪੱਖੀ ਅਤੇ ਸੰਵੇਦਨਸ਼ੀਲ ਰਹੇ ਹਨ।
-PTCNews

adv-img
adv-img