ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ‘ਤੇ ਲਗਾਇਆ ਝੂਠ ਬੋਲਣ ਦਾ ਇਲਜ਼ਾਮ

EX Education Minister Daljit Singh Cheema CM Lie Speaking Accusation

ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ‘ਤੇ ਲਗਾਇਆ ਝੂਠ ਬੋਲਣ ਦਾ ਇਲਜ਼ਾਮ:ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ 12ਵੀਂ ਜਮਾਤ ਚੋਂ ਸਿੱਖ ਇਤਿਹਾਸ ਦੀ ਜੋ ਨਵੀਂ ਕਿਤਾਬ ਤਿਆਰ ਕੀਤੀ ਗਈ ਹੈ ਉਸ ਵਿੱਚੋਂ ਪੰਜਾਬ ਦੇ ਇਤਿਹਾਸ ਅਤੇ ਸਿੱਖ ਗੁਰੂ ਸਹਿਬਾਨ ਦੇ ਇਤਿਹਾਸ ਨੂੰ ਪੁਰਨ ਤੌਰ ‘ਤੇ ਗਾਇਬ ਕਰ ਦਿੱਤਾ ਗਿਆ ਹੈ।

ਜਿਸ ਸਬੰਧੀ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ‘ਤੇ ਝੂਠ ਬੋਲਣ ਦਾ ਇਲਜ਼ਾਮ ਲਗਾਇਆ ਹੈ।ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਸਿਲੇਬਸ ‘ਚ ਬਦਲਾਅ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਿੱਖ ਕੌਮ ਦੇ ਇਤਿਹਾਸ ਦੀ ਥਾਂ ਕਾਂਗਰਸ ਦਾ ਇਤਿਹਾਸ ਕਿਤਾਬ ‘ਚ ਸ਼ਾਮਿਲ ਕੀਤਾ ਹੈ।ਕਾਂਗਰਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਦੀ ਸਲਾਹ ਨੂੰ ਵੀ ਅਣਗੌਲਿਆਂ ਕੀਤਾ ਹੈ।
-PTCNews