Sat, Apr 20, 2024
Whatsapp

ਸਾਬਕਾ ਗੈਂਗਸਟਰ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Written by  Shanker Badra -- May 24th 2018 02:35 PM
ਸਾਬਕਾ ਗੈਂਗਸਟਰ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਾਬਕਾ ਗੈਂਗਸਟਰ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਾਬਕਾ ਗੈਂਗਸਟਰ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ:ਸਾਬਕਾ ਗੈਂਗਸਟਰ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਮੋਗਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।ਦੱਸ ਦੇਈਏ ਕਿ ਲੱਖਾ ਸਿਧਾਣਾ ਆਪਣੇ ਸਾਥੀਆਂ ਸਮੇਤ ਪ੍ਰਦੂਸ਼ਣ ਹੋਏ ਦਰਿਆਈ ਪਾਣੀ ਦੇ ਖ਼ਿਲਾਫ਼ ਬਠਿੰਡਾ ਤੋਂ ਸ਼ਾਹਕੋਟ ਜਾ ਰਹੇ ਸਨ।ਪੁਲਿਸ ਨੇ ਮੋਗਾ ਦੇ ਬੁੱਘੀਪੁਰਾ ਚੌਂਕ 'ਚ ਲੱਖਾਂ ਸਿਧਾਣਾ ਨੂੰ ਉਸਦੇ 40 ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਕੇ ਮੋਗਾ ਦੇ ਇੱਕ ਥਾਣੇ ਵਿੱਚ ਭੇਜ ਦਿੱਤਾ ਹੈ। ਗ੍ਰਿਫ਼ਤਾਰੀ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਲੱਖਾਂ ਸਿਧਾਣਾ ਨੇ ਕਿਹਾ ਕਿ ਕਾਂਗਰਸ ਸਰਕਾਰ ਚੱਢਾ ਸ਼ੂਗਰ ਮਿੱਲ ਦੇ ਮਾਲਕ ਨੂੰ ਬਚਾ ਰਹੀ ਹੈ।ਇਸ ਦੀ ਮੁੱਖ ਵਜ੍ਹਾ ਸ਼ੂਗਰ ਮਿੱਲ ਮਾਲਕ ਦੀ ਨੂੰਹ ਸਰਨਾ ਦੀ ਧੀ ਹੈ।ਲੱਖਾ ਸਿਧਾਣਾ ਨੇ ਪੰਜਾਬ ਸਰਕਾਰ ਉੱਤੇ ਇਲਜ਼ਾਮ ਲਾਇਆ ਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਫ਼ੈਕਟਰੀਆਂ ਲਾਉਣ ਦੇ ਨਾਂ ਹੇਠ ਪੰਜਾਬ ਦਾ ਨੁਕਸਾਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅਸੀਂ ਗੰਦੇ ਪਾਣੀ ਦੇ ਮੁੱਦੇ ਨੂੰ ਲੈ ਕੇ ਸ਼ਾਹਕੋਟ ਵਿੱਚ ਕਾਂਗਰਸੀਆਂ ਨੂੰ ਸੁਆਲ ਪੁੱਛਣ ਜਾ ਰਹੇ ਸਨ ਪਰ ਸਾਨੂੰ ਰਸਤੇ 'ਚ ਰੋਕ ਲਿਆ ਗਿਆ। -PTCNews


Top News view more...

Latest News view more...