ਅਦਾਲਤ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਅਜੇ ਰਿਮਾਂਡ ਤੇ ਫੈਸਲਾ ਲੈਣ ਤੋਂ ਰੋਕਿਆ ਹੈ। ਇਸ ਸਬੰਧੀ ਹੋਰ ਵੇਰਵੇ ਆਉਣੇ ਅਜੇ ਬਾਕੀ ਹਨ।
ਪੜ੍ਹੋ ਹੋਰ ਖ਼ਬਰਾਂ: ਨਕੋਦਰ ਦੇ ਨਜ਼ਦੀਕੀ ਪਿੰਡ ਹੁੰਦਲ ਢੱਡਾ ਦੇ ਖੇਤਾਂ 'ਚੋਂ ਮਿਲੇ 27 ਪਾਕਿਸਤਾਨੀ ਗੁਬਾਰੇ ,ਪੜ੍ਹੋ ਪੂਰੀ ਖ਼ਬਰ
ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਇਸਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸਵੇਰੇ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦਾ ਜਵਾਬ ਮੰਗਿਆ। ਇਸ ਤੋਂ ਬਾਅਦ ਅੱਜ ਫਿਰ ਤਿੰਨ ਵਜੇ ਸੁਣਵਾਈ ਦਾ ਸਮਾਂ ਤੈਅ ਕੀਤਾ ਗਿਆ। ਦਲੀਲਾਂ ਤੋਂ ਬਾਅਦ ਹਾਈ ਕੋਰਟ ਨੇ ਸੈਣੀ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਪਰ ਮੁਹਾਲੀ ਵਿਚਲੀ ਅਦਾਲਤ ’ਚ ਬੈਠੇ ਸੁਮੇਧ ਸੈਣੀ ਹਾਲੇ ਵੀ ਹਾਈ ਕੋਰਟ ਦੇ ਹੁਕਮਾਂ ਦਾ ਇੰਤਜ਼ਾਰ ਹੀ ਕਰ ਰਹੇ ਹਨ।
ਦੱਸ ਦੇਈਏ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਤੇ ਉਹ ਪਿਛਲੇ ਲੰਮੇ ਸਮੇਂ ਤੋਂ ਪੁਲਿਸ ਕੇਸਾਂ ਦਾ ਸਾਹਮਣਾ ਕਰ ਰਹੇ ਹਨ।