ਮੁੱਖ ਖਬਰਾਂ

ਅਗਨੀਪਥ ਸਕੀਮ ਨੂੰ ਲੈ ਕੇ ਸਾਬਕਾ ਫੌਜੀਆਂ ਵੱਲੋਂ ਰੋਸ ਪ੍ਰਦਰਸ਼ਨ, ਵੇਖੋ ਤਸਵੀਰਾਂ

By Pardeep Singh -- June 20, 2022 1:40 pm -- Updated:June 20, 2022 2:29 pm

ਅਗਨੀਪਥ ਸਕੀਮ ਪ੍ਰਦਰਸ਼ਨ ਅਪਡੇਟ: ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਥਾਵਾਂ ਉੱਤੇ ਰੋਸ  ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਦੇ ਵੱਖ-ਵੱਖ ਥਾਵਾਂ ਰੋਸ ਪ੍ਰਦਰਸ਼ਨ ਨੂੰ ਲੈ ਕੇ ਪੰਜਾਬ ਦੇ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਮੁੱਖ ਥਾਵਾਂ ਤੇ ਭਾਰੀ ਸੁਰੱਖਿਆ ਬਲ ਤੈਨਾਤ ਕੀਤਾ ਅਤੇ ਫਲੈਗ ਮਾਰਚ  ਕੱਢਿਆ ਗਿਆ।

ਲੁਧਿਆਣਾ ਦੇ ਰੇਲਵੇ ਸਟੇਸ਼ਨ ਅਤੇ ਹੋਰ ਬੱਸ ਸਟੈਂਡ ਮੁੱਖ ਚੌਂਕ ਜਗਰਾਉਂ ਪੁਲ ਫੌਜ ਭਰਤੀ ਕੇਂਦਰ ਆਦਿ ਵਿਖੇ ਭਾਰੀ ਗਿਣਤੀ ਚ ਸੁਰੱਖਿਆ ਬਲ ਤੈਨਾਤ ਕੀਤੇ ਗਏ ਨੇ ਪੁਲੀਸ ਵੱਲੋਂ ਲਗਾਤਾਰ ਫਲੈਗ ਮਾਰਚ ਕੱਢੇ ਜਾ ਰਹੇ ਨੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ..ਪਰ

 

ਅੰਮ੍ਰਿਤਸਰ ਵਿੱਚ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ ਵਿੱਚ ਅੱਜ ਸਾਬਕਾ ਫੌਜੀਆ ਵੱਲੋਂ ਅਗਨੀਪਥ ਸਕੀਮ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਸਾਬਕਾ ਫੌਜੀਆ ਦਾ ਕਹਿਣਾ ਹੈ ਕਿ ਅਗਨੀਪਥ ਸਕੀਮ ਨੂੰ ਸਰਕਾਰ ਨੂੰ ਵਾਪਸ ਲੈਣਾ ਚਾਹੀਦਾ੍ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਡੀਸੀ ਨੂੰ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਆਮ ਵਰਗ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਜੇਕਰ ਸਰਕਾਰ ਨੇ ਅਗਨੀਪਥ ਸਕੀਮ ਵਾਪਸ ਨਾ ਲਈ ਤਾਂ ਹੋਰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਸ੍ਰੀ ਮੁਕਤਸਰ ਸਾਹਿਬ 'ਚ ਵੱਡਾ ਪ੍ਰਦਰਸ਼ਨ 

ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਾਬਕਾ ਫ਼ੌਜੀਆ ਵੱਲੋਂ ਅਗਨੀਪੱਥ ਯੋਜਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਸਾਬਕਾ ਫੌਜੀਆਂ ਅਤੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਬਕਾ ਫੌਜੀਆ ਕਿਹਾ ਕਿ ਇਸ ਤਰ੍ਹਾਂ ਦੇਸ਼ ਦੇ ਜਵਾਨਾਂ ਦਾ ਭਵਿੱਖ ਖਰਾਬ ਕੀਤਾ ਜਾ ਰਿਹਾ ਹੈ। ਛੇ ਮਹੀਨੇ ਵਿਚ ਟ੍ਰੇਨਿੰਗ ਨਾਮੁਮਕਿਨ ਹੈ। ਉਹਨਾਂ ਕਿਹਾ ਕਿ ਇਹ ਸਕੀਮ ਲਾਗੂ ਨਹੀਂ ਹੋਣੀ ਚਾਹੀਦੀ।

ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ 

ਕੇਂਦਰ ਸਰਕਾਰ ਵੱਲੋਂ ਚਲਾਈ ਜਾਣ ਵਾਲੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਜਿੱਥੇ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿੱਚ ਨੌਜਵਾਨਾਂ ਵੱਲੋਂ  ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਇਸ ਦਾ ਸੇਕ ਪੰਜਾਬ ਵਿੱਚ ਪਹੁੰਚਣ ਉਪਰੰਤ ਅੱਜ ਫਤਿਹਗੜ੍ਹ ਸਾਹਿਬ ਵਿਖੇ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਕਰਕੇ ਜੋਤੀ ਸਰੂਪ ਚੌਕ ਤੇ  ਇਕੱਠੇ ਹੋ ਕੇ  ਨੌਜਵਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ:'ਅਗਨੀਪਥ' ਸਕੀਮ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ, ਵੇਖੋ ਖਾਸ ਤਸਵੀਰਾਂ

-PTC News

  • Share