ਬਾਈਡੇਨ ਦੀ ਤਾਜਪੋਸ਼ੀ ਤੋਂ ਪਹਿਲਾਂ ਟ੍ਰੰਪ ਨੇ ਵ੍ਹਾਈਟ ਹਾਊਸ ਨੂੰ ਕਿਹਾ ਅਲਵਿਦਾ
ਅੱਜ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਣ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਵ੍ਹਾਈਟ ਹਾਊਸ ਤੋਂ ਵਿਦਾ ਹੋ ਗਏ ਹਨ। ਉਹ ਆਖਰੀ ਵਾਰ ਏਅਰਫੋਰਸ ਜਹਾਜ਼ ਵਿਚ ਸਵਾਰ ਹੋਕੇ ਗਏ। ਡੋਨਾਲਡ ਟਰੰਪ ਫਲੋਰੀਡਾ ਦੇ ਲਈ ਰਵਾਨਾ ਹੋ ਗਏ ਹਨ।
ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਦੀ ਤਾਜਪੋਸ਼ੀ ਅੱਜ ਭਾਰਤੀ ਸਮੇਂ ਮੁਤਾਬਕ ਰਾਤ ਦੇ ਤਕਰੀਬਨ 10.30 ਵਜੇ ਹੋਵੇਗੀ। ਜਿਸ ਦੇ ਲਈ ਹੁਣ ਤੋਂ ਹੀ ਸ਼ੁਰੂਆਤ ਹੋ ਚੁਕੀ ਹੈ ਉਸ ਸਮੇਂ ਅਮਰੀਕਾ ਵਿਚ ਸਵੇਰ ਦੇ 11 ਵਜੇ ਦਾ ਸਮਾਂ ਹੋਵੇਗਾ। ਇਸ ਸਮਾਰੋਹ 'ਚ ਰਾਸ਼ਟਰਪਤੀ ਜੋਅ ਬਾਈਡੇਨ ਦੀ ਸਮਰਥਕ ਅਤੇ ਪੋਪ ਸਟਾਰ ਲੇਡੀ ਗਾਗਾ ਰਾਸ਼ਟਰੀ ਗੀਤ ਗਾਵੇਗੀ ਜਦਕਿ ਗਾਇਕਾ ਅਤੇ ਅਦਾਕਾਰਾ ਜੈਨੀਫਰ ਲੋਪੇਜ ਸੰਗੀਤਕ ਪੇਸ਼ਕਸ਼ ਦੇਵੇਗੀ।
ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ‘ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ
ਪੜ੍ਹੋ ਹੋਰ ਖ਼ਬਰਾਂ : ਅਸੀਂ ਦਿੱਲੀ ਅੰਦਰ ਹਰ ਹਾਲਤ ‘ਚ ਕਰਾਂਗੇ ਟਰੈਕਟਰ ਪਰੇਡ , ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਦੱਸਿਆ ਆਪਣਾ ਰੂਟ ਪਲਾਨ
ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਾਰਜਕਾਲ ਦੇ ਆਖਰੀ ਦਿਨ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੂੰ ਵਧਾਈ ਦਿੱਤੀ ਪਰ ਇਸ ਦੇ ਨਾਲ ਹੀ ਡੋਨਾਲਡ ਟਰੰਪ ਇਸ ਸਮਾਗਮ ਦਾ ਹਿੱਸਾ ਨਹੀਂ ਬਣਨਗੇ। ਡੋਨਾਲਡ ਟਰੰਪ ਇਸ ਤੋਂ ਪਹਿਲਾਂ ਹੀ ਟਾਊਨ ਛੱਡ ਕੇ ਚਲੇ ਜਾਣਗੇ।