ਮੁੱਖ ਖਬਰਾਂ

ਦਿੱਲੀ ਦੀ ਆਬਕਾਰੀ ਨੀਤੀ ਪਾਰਦਿਸ਼ਤਾ ਨਾਲ ਲਾਗੂ ਕੀਤੀ ਗਈ : ਸਿਸੋਦੀਆ

By Ravinder Singh -- August 20, 2022 2:00 pm -- Updated:August 20, 2022 4:57 pm

ਨਵੀਂ ਦਿੱਲੀ : ਦਿੱਲੀ ਐਕਸਾਈਜ਼ ਸਕੀਮ ਮਾਮਲੇ ਵਿੱਚ ਸੀਬੀਆਈ ਦੇ ਛਾਪੇਮਾਰੀ ਮਗਰੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਦੀ ਆਬਕਾਰੀ ਸਕੀਮ ਸਭ ਤੋਂ ਸ਼ਾਨਦਾਰ ਸਕੀਮ ਹੈ। ਇਹ ਦੇਸ਼ ਵਿੱਚ ਇੱਕ ਮਿਸਾਲ ਬਣ ਸਕਦੀ ਹੈ। ਉਨ੍ਹਾਂ ਨੇ ਕਿ ਕੱਲ੍ਹ ਘਰ ਸੀਬੀਆਈ ਦਾ ਛਾਪਾ ਪਿਆ ਸੀ। ਸਾਰੇ ਅਫਸਰ ਚੰਗੇ ਸਨ। ਸਾਰਿਆਂ ਦਾ ਵਿਵਹਾਰ ਵੀ ਚੰਗਾ ਸੀ। ਮੈਂ ਉਨ੍ਹਾਂ ਤੋਂ ਪਰੇਸ਼ਾਨ ਨਹੀਂ ਹੋਇਆ। ਦੋ ਚਾਰ ਦਿਨਾਂ ਵਿੱਚ ਉਹ ਮੈਨੂੰ ਗ੍ਰਿਫ਼ਤਾਰ ਕਰ ਲੈਣਗੇ ਤੇ ਜੇਲ੍ਹ ਵਿੱਚ ਡੱਕ ਦੇਣਗੇ। ਸਿਸੋਦੀਆ ਨੇ ਕਿਹਾ ਕਿ ਕੱਲ੍ਹ ਬਿਨਾਂ ਬੁਲਾਏ, ਅਣਚਾਹੇ ਮਹਿਮਾਨਾਂ ਦੇ ਵਿਚਕਾਰ ਸੀ, ਜਿਨ੍ਹਾਂ ਨਾਲ ਕੋਈ ਰਹਿਣਾ ਪਸੰਦ ਨਹੀਂ ਕਰਦਾ।

 

ਦਿੱਲੀ ਦੀ ਆਬਕਾਰੀ ਨੀਤੀ ਪਾਰਦਿਸ਼ਤਾ ਨਾਲ ਲਾਗੂ ਕੀਤੀ ਗਈ : ਸਿਸੋਦੀਆ

ਇਸ ਤੋਂ ਬਾਅਦ ਮੈਂ ਸੋਚਿਆ ਕਿ ਮੈਨੂੰ ਇੱਥੇ (ਪ੍ਰੋਗਰਾਮ ਵਿੱਚ) ਆਉਣਾ ਚਾਹੀਦਾ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਮੇਰੇ ਘਰ ਉਤੇ ਛਾਪੇਮਾਰੀ ਲਈ ਸੀਬੀਆਈ ਨੂੰ ਉਪਰ ਤੋਂ ਆਦੇਸ਼ ਮਿਲੇ ਸਨ। ਮੇਰੇ ਪਰਿਵਾਰ ਨੂੰ ਕੋਈ ਅਸੁਵਿਧਾ ਨਾ ਹੋਣ ਦੇਣ ਲਈ ਉਨ੍ਹਾਂ ਦਾ ਧੰਨਵਾਦ। ਇਸ ਦੇ ਨਾਲ ਹੀ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਪੂਰੀ ਪਾਰਦਿਸ਼ਤਾ ਨਾਲ ਲਾਗੂ ਕੀਤੀ ਗਈ ਹੈ, ਇਸ ਵਿੱਚ ਕੋਈ ਘਪਲਾ ਨਹੀਂ ਹੋਇਆ। ਮੋਦੀ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਘਪਲੇ ਦੀ ਚਿੰਤਾ ਨਹੀਂ ਹੈ, ਇਨ੍ਹਾਂ ਲੋਕਾਂ ਦੀ ਚਿੰਤਾ ਅਰਵਿੰਦ ਕੇਜਰੀਵਾਲ ਹੈ, ਜਿਨ੍ਹਾਂ ਨੂੰ ਜਨਤਾ ਪਿਆਰ ਕਰਦੀ ਹੈ ਤੇ ਜੋ ਰਾਸ਼ਟਰੀ ਪੱਧਰ ਉਤੇ ਇਕ ਬਦਲ ਦੇ ਰੂਪ ਵਿੱਚ ਉਭਰੇ ਹਨ।

ਦਿੱਲੀ ਦੀ ਆਬਕਾਰੀ ਨੀਤੀ ਪਾਰਦਿਸ਼ਤਾ ਨਾਲ ਲਾਗੂ ਕੀਤੀ ਗਈ : ਸਿਸੋਦੀਆ

ਮੁੱਦਾ ਸਿਰਫ਼ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਹੈ, ਜਿਨ੍ਹਾਂ ਦੇ ਸਿੱਖਿਆ ਤੇ ਸਿਹਤ ਖੇਤਰ ਲਈ ਕੀਤੇ ਕੰਮ ਦੀ ਦੁਨੀਆ ਭਰ ਵਿੱਚ ਚਰਚਾ ਹੋ ਰਹੀ ਹੈ। ਉਪ ਮੁੱਖ ਮੰਤਰੀ ਸਿਸੋਦੀਆ ਮੁਤਾਬਕ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਪਹਿਲਾਂ ਤੋਂ ਜੇਲ੍ਹ ਵਿੱਚ ਹਨ, ਮੈਂ ਵੀ 2-3 ਦਿਨ ਵਿੱਚ ਗ੍ਰਿਫਤਾਰ ਲਿਆ ਜਾਵਾਂਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਡਰਨ ਵਾਲੇ ਨਹੀਂ। ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੰਮ ਨੂੰ ਰੋਕਣ ਦੀ ਸਾਜ਼ਿਸ਼ ਹੋ ਰਹੀ ਹੈ। ਸੀਬੀਆਈ ਨੂੰ ਉਪਰੋਂ ਕੰਟਰੋਲ ਕੀਤਾ ਜਾ ਰਿਹਾ ਹੈ। ਅਸੀਂ ਕੁਝ ਗਲਤ ਨਹੀਂ ਕੀਤਾ। ਸੀਬੀਆਈ ਨੇ ਇਸ ਮਾਮਲੇ ਨੂੰ ਲੈ ਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 15 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਤੋਂ ਇਲਾਵਾ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।

ਦਿੱਲੀ ਦੀ ਆਬਕਾਰੀ ਨੀਤੀ ਪਾਰਦਿਸ਼ਤਾ ਨਾਲ ਲਾਗੂ ਕੀਤੀ ਗਈ : ਸਿਸੋਦੀਆ

ਸੀਬੀਆਈ ਨੇ ਐਫਆਈਆਰ ਵਿੱਚ ਲਿਖਿਆ ਹੈ ਕਿ ਮਾਮਲੇ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਣ ਲਈ ਆਬਕਾਰੀ ਵਿਭਾਗ ਦੇ ਰਿਕਾਰਡ ਵਿੱਚ ਵੱਡੇ ਪੱਧਰ ਉਤੇ ਫਰਜ਼ੀ ਐਂਟਰੀਆਂ ਕੀਤੀਆਂ ਗਈਆਂ, ਜਿਸ ਨਾਲ ਸਰਕਾਰੀ ਮਾਤਹਿਤ ਤੇ ਪ੍ਰਾਈਵੇਟ ਪਾਰਟੀਆਂ ਨੂੰ ਸਿੱਧਾ ਫਾਇਦਾ ਪਹੁੰਚਾਇਆ ਜਾ ਸਕੇ। ਇਸ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਕਰੀਬ 12 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਸੀਬੀਆਈ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਐਕਸਾਈਜ਼ ਘੁਟਾਲੇ ਵਿੱਚ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਸਮੇਤ 7 ਰਾਜਾਂ ਵਿੱਚ 21 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਕਰੀਬ 14 ਘੰਟੇ ਚੱਲੀ। ਸੀਬੀਆਈ ਦੀ ਟੀਮ ਸ਼ੁੱਕਰਵਾਰ ਸਵੇਰੇ 7 ਵਜੇ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ ਸੀ।

ਦੂਜੇ ਪਾਸੇ ਹੁਸ਼ਿਆਰਪੁਰ ਦੇ ਤਲਵਾੜਾ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ਼ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੀ ਰੇਡ 'ਤੇ ਗੱਲ ਕਰਦੇ ਕਿਹਾ ਕਿ ਆਮ ਆਦਮੀ ਭਾਜਪਾ ਦੇ ਜੋ ਵੀ ਇਲਜ਼ਾਮ ਲਗਾ ਰਹੀ ਹੈ ਉਸ 'ਤੇ ਉਹ ਕੁਝ ਕਹਿਣਾ ਨਹੀਂ ਚਾਹੁੰਦੇ ਹਾਂ। ਆਬਕਾਰੀ ਪਾਲਿਸੀ ਵਿਚ ਬਦਲਾਅ ਗਵਰਨਰ ਦੇ ਆਦੇਸ਼ ਤੋਂ ਬਾਅਦ ਹੀ ਕੀਤਾ ਗਿਆ ਹੈ। ਜੇ ਉਹ ਠੀਕ ਨੇ ਤਾਂ ਉਹ ਡਰ ਕਿਉਂ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੀ ਆਬਕਾਰੀ ਪਾਲਿਸੀ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਲੇਕਿਨ ਜੇ ਕੁਝ ਗ਼ਲਤ ਹੋਵੇਗਾ ਤੇ ਜਾਂਚ ਹੋਵੇਗੀ। ਆਬਕਾਰੀ ਪਾਲਿਸੀ ਵਿਚ ਬਦਲਾਅ ਜਰੂਰੀ ਸੀ ਇਸ ਲਈ ਬਦਲਾਅ ਹੋਇਆ ਹੈ। 

-PTC News

ਇਹ ਵੀ ਪੜ੍ਹੋ : ਜਹਾਜ਼ 'ਚ ਐਮਰਜੈਂਸੀ ਗੇਟ ਸਾਹਮਣੇ ਬੈਗ ਰੱਖਣ ਨੂੰ ਲੈ ਕੇ ਔਰਤ ਵੱਲੋਂ ਹੰਗਾਮਾ

  • Share