Sat, Dec 14, 2024
Whatsapp

ਦੇਸਰਾਜ ਸਿੰਘ ਧੁੱਗਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚੋਂ ਕੱਢਿਆ

Reported by:  PTC News Desk  Edited by:  Ravinder Singh -- April 19th 2022 05:12 PM
ਦੇਸਰਾਜ ਸਿੰਘ ਧੁੱਗਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚੋਂ ਕੱਢਿਆ

ਦੇਸਰਾਜ ਸਿੰਘ ਧੁੱਗਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚੋਂ ਕੱਢਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਨੇ ਇਥੋਂ ਜਾਰੀ ਬਿਆਨ ਵਿੱਚ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਐੱਸ.ਸੀ ਵਿੰਗ ਦੇ ਪ੍ਰਧਾਨ ਦੇਸਰਾਜ ਸਿੰਘ ਧੁੱਗਾ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਰਨ `ਤੇ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਦੇਸਰਾਜ ਸਿੰਘ ਧੁੱਗਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚੋਂ ਕੱਢਿਆਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਦੇਸਰਾਜ ਸਿੰਘ ਧੁੱਗਾ ਵੱਲੋਂ ਬੀਤੇ ਸਮੇਂ ਦੌਰਾਨ ਆਪ-ਹੁਦਰੀਆਂ ਅਤੇ ਪਾਰਟੀ ਵਿਰੁੱਧ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ। ਜਿਸ ਉਤੇ ਢੀਂਡਸਾ ਨੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ `ਤੇ ਦੇਸਰਾਜ ਸਿੰਘ ਧੁੱਗਾ ਦੀ ਮੁੱਢਲੀ ਮੈਂਬਰਸਿ਼ਪ ਰੱਦ ਕਰਦਿਆਂ ਪਾਰਟੀ ਵਿੱਚੋਂ ਖਾਰਜ ਕਰ ਦਿੱਤਾ ਹੈ। ਦੇਸਰਾਜ ਸਿੰਘ ਧੁੱਗਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚੋਂ ਕੱਢਿਆਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਐਸਸੀ ਵਿੰਗ ਦੇ ਪ੍ਰਧਾਨ ਦੇਸਰਾਜ ਧੁੱਗਾ ਪਾਰਟੀ ਗਤੀਵਿਧੀਆਂ ਕਰ ਰਹੇ ਸਨ ਜਿਸ ਕਾਰਨ ਪਾਰਟੀ ਦੇ ਅਕਸ ਨੂੰ ਕਾਫੀ ਝਟਕਾ ਲੱਗ ਰਿਹਾ ਸੀ ਤੇ ਪਾਰਟੀ ਸਬੰਧ ਲੋਕਾਂ ਵਿੱਚ ਗਲਤ ਸੰਦੇਸ਼ ਜਾ ਰਿਹਾ ਸੀ। ਦੇਸਰਾਜ ਧੁੱਗਾ ਆਪ ਹੁਦਰੀਆਂ ਕਰ ਰਿਹਾ ਸੀ। ਇਸ ਕਾਰਨ ਪਾਰਟੀ ਦੇ ਪ੍ਰਧਾਨ ਢੀਂਡਸਾ ਨੇ ਪਾਰਟੀ ਦਾ ਅਨੁਸਾਸ਼ਨ ਭੰਗ ਕਰਨ ਉਤੇ ਦੇਸਰਾਜ ਸਿੰਘ ਧੁੱਗਾ ਉਤੇ ਕਾਰਵਾਈ ਕਰਦੇ ਹੋਏ ਮੁੱਢਲੀ ਮੈਂਬਰਸ਼ਿਪ ਰੱਦ ਕਰ ਦੇ ਹੋਏ ਪਾਰਟੀ ਵਿੱਚ ਖ਼ਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਪਾਰਟੀ ਵਿੱਚ ਅੰਦਰੂਨੀ ਕਲੇਸ਼ ਕਾਫੀ ਵੱਧ ਗਿਆ ਅਤੇ ਪਾਰਟੀ ਦੇ ਕਈ ਆਗੂ ਪਾਰਟੀ ਦੇ ਵਿਰੁੱਧ ਹੀ ਬਿਆਨਬਾਜ਼ੀ ਕਰ ਰਹੇ ਹਨ। ਜਿਸ ਕਾਰਨ ਪਾਰਟੀ ਦੇ ਅਕਸ ਨੂੰ ਕਾਫੀ ਢਾਹ ਲੱਗ ਰਹੀ ਹੈ। ਇਸ ਕਾਰਨ ਪਾਰਟੀ ਪ੍ਰਧਾਨ ਸਖ਼ਤ ਕਾਰਵਾਈ ਕਰ ਰਹੇ ਹਨ। ਇਹ ਵੀ ਪੜ੍ਹੋ : ਬਿਜਲੀ ਮੁਫ਼ਤ ਦੇਣ ਸਬੰਧੀ 'ਆਪ' ਨੇ ਪੰਜਾਬ ਨੂੰ 'ਸ਼੍ਰੇਣੀਆਂ' 'ਚ ਵੰਡਿਆ : ਨਵਜੋਤ ਸਿੰਘ ਸਿੱਧੂ


Top News view more...

Latest News view more...

PTC NETWORK