Thu, Apr 25, 2024
Whatsapp

ਯੂਏਈ ਦੇ ਰੈਸਟੋਰੈਂਟ ਵਿੱਚ ਧਮਾਕਾ, ਇੱਕ ਭਾਰਤੀ ਸਣੇ ਪਾਕਿਸਤਾਨੀ ਨਾਗਰਿਕ ਦੀ ਮੌਤ

Written by  Jasmeet Singh -- May 26th 2022 06:38 PM
ਯੂਏਈ ਦੇ ਰੈਸਟੋਰੈਂਟ ਵਿੱਚ ਧਮਾਕਾ, ਇੱਕ ਭਾਰਤੀ ਸਣੇ ਪਾਕਿਸਤਾਨੀ ਨਾਗਰਿਕ ਦੀ ਮੌਤ

ਯੂਏਈ ਦੇ ਰੈਸਟੋਰੈਂਟ ਵਿੱਚ ਧਮਾਕਾ, ਇੱਕ ਭਾਰਤੀ ਸਣੇ ਪਾਕਿਸਤਾਨੀ ਨਾਗਰਿਕ ਦੀ ਮੌਤ

ਅਬੂ ਧਾਬੀ, 26 ਮਈ: ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਰਾਜਧਾਨੀ ਅਬੂ ਧਾਬੀ ਵਿੱਚ ਇਸ ਹਫਤੇ ਦੇ ਸ਼ੁਰੂ ਵਿੱਚ ਇੱਕ ਰੈਸਟੋਰੈਂਟ ਵਿੱਚ ਗੈਸ ਸਿਲੰਡਰ ਫਟਣ ਕਾਰਨ ਇੱਕ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਦੀ ਮੌਤ ਹੋ ਗਈ। ਇਹ ਜਾਣਕਾਰੀ ਉੱਥੇ ਦੀ ਲੋਕਲ ਮੀਡੀਆ ਰਿਪੋਰਟ 'ਚ ਸਾਹਮਣੇ ਆਈ ਹੈ। ਇਸ ਧਮਾਕੇ 'ਚ 120 ਲੋਕ ਜ਼ਖਮੀ ਵੀ ਹੋਏ ਸਨ, ਜਿਨ੍ਹਾਂ 'ਚੋਂ 106 ਭਾਰਤੀ ਨਾਗਰਿਕ ਸਨ। ਇਹ ਵੀ ਪੜ੍ਹੋ: ਇਸ ਜ਼ਿਲ੍ਹੇ 'ਚ ਇਕ ਸਾਲ ਲਈ ਠੇਕੇ ਦੇ ਆਧਾਰ 'ਤੇ ਭਰੀਆਂ ਜਾਣਗੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਅਬੂ ਧਾਬੀ ਦੇ ਇੱਕ ਰੈਸਟੋਰੈਂਟ ਵਿੱਚ ਸੋਮਵਾਰ ਦੁਪਹਿਰ ਨੂੰ ਧਮਾਕਾ ਹੋਇਆ, ਜਿਸ ਵਿੱਚ ਕੁੱਲ 120 ਲੋਕ ਜ਼ਖਮੀ ਹੋਏ। ਮਰਨ ਵਾਲਿਆਂ ਵਿੱਚ ਇੱਕ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਵੀ ਸ਼ਾਮਲ ਹੈ। ਯੂਏਈ ਦੀ ਰਾਜਧਾਨੀ ਅਬੂ ਧਾਬੀ ਵਿੱਚ ਇੱਕ ਰੈਸਟੋਰੈਂਟ ਵਿੱਚ ਗੈਸ ਸਿਲੰਡਰ ਦੇ ਧਮਾਕੇ ਵਿੱਚ ਇੱਕ ਭਾਰਤੀ ਅਤੇ ਇੱਕ ਪਾਕਿਸਤਾਨੀ ਨਾਗਰਿਕ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ 106 ਭਾਰਤੀਆਂ ਸਮੇਤ 120 ਲੋਕ ਜ਼ਖਮੀ ਹੋ ਗਏ। ਆਬੂ ਧਾਬੀ ਸਥਿਤ ਭਾਰਤੀ ਸਫਾਰਤਖਾਨੇ ਨੇ ਵੀ ਧਮਾਕੇ ਵਿੱਚ ਇੱਕ ਭਾਰਤੀ ਨਾਗਰਿਕ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਹੋਏ ਧਮਾਕੇ ਕਰਕੇ ਅੱਗ ਲੱਗ ਗਈ ਸੀ ਜਿਸ 'ਤੇ ਕਾਬੂ ਪਾਉਣ ਤੋਂ ਪਹਿਲਾਂ ਛੇ ਇਮਾਰਤਾਂ ਅਤੇ ਕਈ ਸਟੋਰਾਂ ਦੇ ਅਗਲੇ ਹਿੱਸੇ ਨੂੰ ਨੁਕਸਾਨ ਪਹੁੰਚਾਇਆ। ਇਹ ਵੀ ਪੜ੍ਹੋ: ਕਿਸਾਨ ਦੀ ਆਮਦਨ ਵਧਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ : ਹਰਪਾਲ ਚੀਮਾ ਪੁਲਿਸ ਨੇ ਕਿਹਾ ਕਿ ਨੁਕਸਾਨੀਆਂ ਗਈਆਂ ਇਮਾਰਤਾਂ ਵਿੱਚੋਂ ਲੋਕਾਂ ਨੂੰ "ਸੁਰੱਖਿਅਤ" ਤੌਰ 'ਤੇ ਬਾਹਰ ਕੱਢ ਲਿਆ ਗਿਆ ਸੀ, ਜਦੋਂ ਤੱਕ ਇਮਾਰਤਾਂ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਹੋ ਜਾਂਦੀਆਂ ਉਨ੍ਹਾਂ ਦੇ ਵਸਨੀਕਾਂ ਨੂੰ ਅਸਥਾਈ ਰਿਹਾਇਸ਼ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਯੂਏਈ 17 ਜਨਵਰੀ ਨੂੰ ਅਬੂ ਧਾਬੀ ਵਿੱਚ ਯਮਨ ਦੇ ਬਾਗੀ ਡਰੋਨ ਅਤੇ ਮਿਜ਼ਾਈਲ ਹਮਲੇ ਵਿੱਚ ਤਿੰਨ ਤੇਲ ਕਰਮਚਾਰੀਆਂ ਦੀ ਮੌਤ ਤੋਂ ਬਾਅਦ ਉੱਚ ਚੌਕਸੀ 'ਤੇ ਹੈ। -PTC News


Top News view more...

Latest News view more...