Fri, Apr 19, 2024
Whatsapp

ਫੇਸਬੁੱਕ ਅਤੇ ਟਵਿੱਟਰ ਨੇ ਇੱਕ ਵੀਡੀਓ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਕੀਤਾ ਮੁਅੱਤਲ

Written by  Shanker Badra -- January 07th 2021 10:15 AM
ਫੇਸਬੁੱਕ ਅਤੇ ਟਵਿੱਟਰ ਨੇ ਇੱਕ ਵੀਡੀਓ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਕੀਤਾ ਮੁਅੱਤਲ

ਫੇਸਬੁੱਕ ਅਤੇ ਟਵਿੱਟਰ ਨੇ ਇੱਕ ਵੀਡੀਓ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਕੀਤਾ ਮੁਅੱਤਲ

ਫੇਸਬੁੱਕ ਅਤੇ ਟਵਿੱਟਰ ਨੇ ਇੱਕ ਵੀਡੀਓ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਕੀਤਾ ਮੁਅੱਤਲ:ਵਾਸ਼ਿੰਗਟਨ : ਫੇਸਬੁੱਕ ਅਤੇ ਟਵਿੱਟਰ ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਬੰਦ ਕਰ ਦਿੱਤਾ ਹੈ। ਇਕ ਰਿਪੋਰਟ ਦੇ ਅਨੁਸਾਰ ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਟਰੰਪ ਦੇ ਸਮਰਥਕਾਂ ਨੇ ਕੈਪੀਟਲ ਦੇ ਅਹਾਤੇ ਦੇ ਬਾਹਰ ਪ੍ਰਦਰਸ਼ਨ ਕਰਨਾ ਸ਼ੁਰੂ ਕੀਤਾ ਅਤੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ।ਟਵਿੱਟਰ ਦੇ ਬਾਅਦ ਫੇਸਬੁੱਕ ਨੇ ਟਰੰਪ ਦੇ ਇਕ ਵੀਡੀਓ ਨੂੰ ਹਟਾ ਦਿੱਤਾ ਹੈ।  ਯੂ.ਐੱਸ. ਕੈਪੀਟਲ ਵਿਚ ਹਿੰਸਾ ਦੇ ਦੌਰਾਨ ਟਰੰਪ ਨੇ ਆਪਣੇ ਸਮਰਥਕਾਂ ਨੂੰ ਸੰਬੋਧਿਤ ਕੀਤਾ ਸੀ। [caption id="attachment_464106" align="aligncenter" width="275"]Facebook and Twitter lock Trump’s social media accounts after video address ਫੇਸਬੁੱਕ ਅਤੇ ਟਵਿੱਟਰ ਨੇ ਇੱਕ ਵੀਡੀਓ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਕੀਤਾ ਮੁਅੱਤਲ[/caption] ਪੜ੍ਹੋ ਹੋਰ ਖ਼ਬਰਾਂ : ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ ਦਰਅਸਲ 'ਚ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸਿਆਸਤ ਅਜੇ ਵੀ ਜਾਰੀ ਹੈ। ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ ਹਨ ਤੇ ਰਾਸ਼ਟਰਪਤੀ ਚੋਣਾਂਵਿਚ ਘਪਲੇਬਾਜ਼ੀ ਦੇ ਦੋਸ਼ ਲਗਾ ਰਹੇ ਹਨ ਅਤੇ ਇਲੈਕਟੋਰਲ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। [caption id="attachment_464105" align="aligncenter" width="291"]Facebook and Twitter lock Trump’s social media accounts after video address ਫੇਸਬੁੱਕ ਅਤੇ ਟਵਿੱਟਰ ਨੇ ਇੱਕ ਵੀਡੀਓ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਕੀਤਾ ਮੁਅੱਤਲ[/caption] ਜਿਸ ਤੋਂ ਬਾਅਦ ਟਰੰਪ ਦੀਆਂ ਹਰਕਤਾਂ ਤੋਂ ਤੰਗ ਆ ਕੇ ਮਾਇਕ੍ਰੋ ਬਲਾਗਿੰਗ ਪਲੇਟਫਾਰਮ ਟਵਿੱਟਰ ਨੇ ਉਹਨਾਂ ਦਾ ਅਕਾਊਂਟ 12 ਘੰਟੇ ਦੇ ਲਈ ਬਲਾਕ ਕਰ ਦਿੱਤਾ ਹੈ। ਟਵਿੱਟਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਟਰੰਪ ਨੇ ਚੋਣਾਂ ਨੂੰ ਲੈ ਕੇ ਭੜਕਾਊ ਗੱਲਾਂ ਜਾਰੀ ਰੱਖੀਆਂ ਤਾਂ ਉਹਨਾਂ ਦਾ ਅਕਾਊਂਟ ਪੂਰੀ ਤਰ੍ਹਾਂ ਨਾਲ ਬਲਾਕ ਕਰ ਦਿੱਤਾ ਜਾਵੇਗਾ। [caption id="attachment_464102" align="aligncenter" width="299"]Facebook and Twitter lock Trump’s social media accounts after video address ਫੇਸਬੁੱਕ ਅਤੇ ਟਵਿੱਟਰ ਨੇ ਇੱਕ ਵੀਡੀਓ ਤੋਂ ਬਾਅਦ ਟਰੰਪ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਕੀਤਾ ਮੁਅੱਤਲ[/caption] ਪੜ੍ਹੋ ਹੋਰ ਖ਼ਬਰਾਂ : ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ  ਦੱਸ ਦਈਏ ਕਿ ਟਰੰਪ ਦੇ ਹਾਰ ਮੰਨਣ ਤੋਂ ਇਨਕਾਰ ਕਰਨ ਦੇ ਬਾਅਦ ਉਹਨਾਂ ਦੇ ਸਮਰਥਕਾਂ ਦੀ ਭੀੜ ਨੇ ਯੂ.ਐੱਸ, ਕੈਪੀਟਲ ਹਿਲ ਬਿਲਡਿੰਗ ਦੇ ਬਾਹਰ ਹੰਗਾਮਾ ਕੀਤਾ ਹੈ। ਟਰੰਪ ਨੇ ਇਹ ਮੰਨਣ ਤੋਂ ਵੀ ਇਨਕਾਰ ਕਰ ਦਿੱਤਾ ਕਿ ਬਾਈਡੇਨ ਨੂੰ 8 ਕਰੋੜ ਵੋਟ ਮਿਲੇ ਹਨ। ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂ.ਐੱਸ. ਕੈਪੀਟਲ ਹਿੱਲ ਵਿਚ ਟਰੰਪ ਸਮਰਥਕਾਂ ਦੇ ਹੰਗਾਮੇ ਨੂੰ ਰਾਜਧ੍ਰੋਹ ਕਰਾਰ ਦਿੱਤਾ ਹੈ। -PTCNews


Top News view more...

Latest News view more...