ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਕੀਤੀ ਵੱਡੀ ਕਾਰਵਾਈ, ਕਾਂਗਰਸ ਨਾਲ ਜੁੜੇ ਕਈ ਪੇਜ ਅਤੇ ਲਿੰਕ ਹਟਾਏ

Facebook Connected to Congress 687 pages, accounts linked removing
ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਕੀਤੀ ਵੱਡੀ ਕਾਰਵਾਈ, ਕਾਂਗਰਸ ਨਾਲ ਜੁੜੇ ਕਈ ਪੇਜ ਅਤੇ ਲਿੰਕ ਹਟਾਏ

ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਕੀਤੀ ਵੱਡੀ ਕਾਰਵਾਈ, ਕਾਂਗਰਸ ਨਾਲ ਜੁੜੇ ਕਈ ਪੇਜ ਅਤੇ ਲਿੰਕ ਹਟਾਏ:ਨਵੀਂ ਦਿੱਲੀ : ਭਾਰਤ ‘ਚ ਜਿਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ।ਓਥੇ ਹੀ ਇਨ੍ਹਾਂ ਚੋਣਾਂ ਨੂੰ ਲੈ ਕੇ ਦੁਨੀਆ ਦੀ ਸਭ ਤੋਂ ਵੱਡੀ ਸੋਸ਼ਲ ਮੀਡੀਆ ਵੈੱਬਸਾਈਟ ਫੇਸਬੁੱਕ ਵੀ ਸਰਗਰਮ ਹੋ ਗਈ ਹੈ।ਭਾਰਤ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਵੱਡਾ ਕਦਮ ਚੁੱਕਿਆ ਹੈ।ਮਿਲੀ ਜਾਣਕਾਰੀ ਮੁਤਾਬਕ ਫੇਸਬੁੱਕ ਨੇ ਕਾਂਗਰਸ ਪਾਰਟੀ ਨਾਲ ਜੁੜੇ 687 ਅਕਾਊਂਟ ਅਤੇ ਲਿੰਕ ਵੈੱਬਸਾਈਟ ਤੋਂ ਹਟਾਏ ਹਨ।

Facebook Connected to Congress 687 pages, accounts linked removing
ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਕੀਤੀ ਵੱਡੀ ਕਾਰਵਾਈ, ਕਾਂਗਰਸ ਨਾਲ ਜੁੜੇ ਕਈ ਪੇਜ ਅਤੇ ਲਿੰਕ ਹਟਾਏ

ਇਨ੍ਹਾਂ ਪੇਜਾਂ ‘ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਗ਼ੈਰ-ਪ੍ਰਮਾਣਿਤ ਸੂਚਨਾ ਫੈਲਾਉਣ ਅਤੇ ਫਰਜ਼ੀ ਤਰੀਕੇ ਨਾਲ ਇੰਟ੍ਰੈਕਸ਼ਨ ਵਧਾਇਆ ਜਾ ਰਿਹਾ ਹੈ।ਫੇਸਬੁੱਕ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਪਲੈਟਫਾਰਮ ‘ਤੇ ਇਨ੍ਹਾਂ ਪੇਜਾਂ ਤੋਂ ਗ਼ੈਰ-ਪ੍ਰਣਾਣਿਤ ਸੂਚਨਾਵਾਂ ਦਿੱਤੀਆਂ ਜਾ ਰਹੀਆਂ ਹਨ।ਫੇਸਬੁੱਕ ਨੇ ਦੁਨੀਆ ‘ਚ ਪਹਿਲੀ ਵਾਰ ਕਿਸੇ ਪਾਰਟੀ ਵਿਰੁੱਧ ਇੰਨਾ ਵੱਡਾ ਕਦਮ ਚੁੱਕਿਆ ਹੈ।ਫੇਸਬੁੱਕ ਨੇ ਦਾਅਵਾ ਕੀਤਾ ਕਿ ਇਸ ਦੀ ਜਾਂਚ ‘ਚ ਪਾਇਆ ਗਿਆ ਹੈ ਕਿ ਵਿਅਕਤੀਆਂ ਨੇ ਫਰਜ਼ੀ ਖਾਤਿਆਂ ਦਾ ਇਸਤੇਮਾਲ ਕੀਤਾ ਹੈ।ਇਨ੍ਹਾਂ ਫੇਕ ਪੰਨਿਆਂ ਵਿਚ ਲੋਕਲ ਨਿਊਜ਼ ਤੋਂ ਇਲਾਵਾ ਮੁੱਖ ਵਿਰੋਧੀ ਦਲ ਭਾਜਪਾ ਅਤੇ ਪੀ.ਐੱਮ. ਨਰਿੰਦਰ ਮੋਦੀ ਦੀ ਆਲੋਚਨਾ ਵੀ ਕੀਤੀ ਗਈ ਹੈ।

Facebook Connected to Congress 687 pages, accounts linked removing
ਲੋਕ ਸਭਾ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਕੀਤੀ ਵੱਡੀ ਕਾਰਵਾਈ, ਕਾਂਗਰਸ ਨਾਲ ਜੁੜੇ ਕਈ ਪੇਜ ਅਤੇ ਲਿੰਕ ਹਟਾਏ

ਫੇਸਬੁੱਕ ਨੇ ਇਹ ਵੀ ਕਿਹਾ ਹੈ ਕਿ ਇਹ ਅਕਾਊਂਟ ਕਾਂਗਰਸ ਦੇ ਆਈਟੀ ਸੈੱਲ ਨਾਲ ਜੁੜੇ ਹਨ।ਉਦਾਹਰਨ ਲਈ ਫੇਸਬੁੱਕ ਵੱਲੋਂ ਦੋ ਪੋਸਟਾਂ ਸ਼ੇਅਰ ਕੀਤੀਆਂ ਗਈਆਂ ਹਨ।ਇਨ੍ਹਾਂ ਵਿਚ ਮੋਦੀ ਦੇ ਵਿਕਾਸ ਕਾਰਜਾਂ ਦੀ ਆਲੋਚਨਾ ਕੀਤੀ ਗਈ ਹੈ ਜਦਕਿ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਸਮਰਥਨ ਦੇਣ ਦੀ ਗੱਲ ਕੀਤੀ ਗਈ ਹੈ।ਫੇਸਬੁੱਕ ਨੇ ਇਸ ਤੋਂ ਇਲਾਵਾ ਪਾਕਿਸਤਾਨੀ ਫੌਜੀ ਕਰਮਚਾਰੀਆਂ ਨਾਲ ਜੁੜੇ 103 ਪੰਨਿਆਂ ਨੂੰ ਵੀ ਵੈੱਬਸਾਈਟ ਤੋਂ ਹਟਾ ਦਿੱਤਾ ਹੈ।ਇਨ੍ਹਾਂ ਦਾ ਸੰਚਾਲਨ ਪਾਕਿਸਤਾਨ ਤੋਂ ਹੀ ਹੁੰਦਾ ਸੀ।

-PTCNews