Sat, Apr 20, 2024
Whatsapp

ਲੁਧਿਆਣਾ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Written by  Jashan A -- March 09th 2020 11:53 AM -- Updated: March 09th 2020 11:54 AM
ਲੁਧਿਆਣਾ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਲੁਧਿਆਣਾ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਲੁਧਿਆਣਾ : ਲੁਧਿਆਣਾ ਦੇ ਵਰਧਮਾਨ ਸਥਿਤ ਅਜੇ ਟੈਕਸਟਾਈਲ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਪਹਿਲੇ ਫਲੋਰ 'ਤੇ ਲੱਗੀ ਹੈ, ਜਿਸ ਕਾਰਨ ਸਥਾਨਕ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। Factory Fire In Ludhianaਘਟਨਾ ਦੀ ਸੂਚਨਾ ਮਿਲਣ 'ਤੇ ਅੱਗ ਬੁਝਾਊ ਅਮਲਾ ਮੌਕੇ 'ਤੇ ਮੌਜੂਦ ਹੈ ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੋਰ ਪੜ੍ਹੋ: ਦਿੱਲੀ ਮਹਿਲਾ ਕਮਿਸ਼ਨ ਦੇ ਦਫਤਰ ’ਚ ਲੱਗੀ ਭਿਆਨਕ ਅੱਗ, ਹੋਇਆ ਭਾਰੀ ਨੁਕਸਾਨ Factory Fire In Ludhianaਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਕਿ ਅੱਗ ਕਿਸ ਤਰ੍ਹਾਂ ਲੱਗੀ ਹੈ। -PTC News


Top News view more...

Latest News view more...