Advertisment

ਮਾਨਸਾ: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਖਿਲਾਫ ਹੱਲਾ-ਬੋਲ

author-image
Jashan A
Updated On
New Update
ਮਾਨਸਾ: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਖਿਲਾਫ ਹੱਲਾ-ਬੋਲ
Advertisment
ਮਾਨਸਾ: ਮਾਨਸਾ 'ਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਖਿਲਾਫ ਹੱਲਾ-ਬੋਲਿਆ ਜਾ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਕ ਜਿਲ੍ਹਾ ਪ੍ਰਸ਼ਾਸਨ ਵਲੋਂ 26 ਜਨਵਰੀ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕੀਤੇ ਗਏ ਦੁਰਵਿਵਹਾਰ ਅਤੇ ਅਪਮਾਨ ਦੇ ਖਿਲਾਫ ਅੱਜ ਆਜ਼ਾਦੀ ਘੁਲਾਟੀਆਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। freedom fighterਇਸ ਮੌਕੇ ਉਹਨਾਂ ਨੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਜਿਲ੍ਹਾ ਕੰਪਲੈਕਸ ਦੀ ਮੇਨ ਰੋਡ ਨੂੰ ਜਾਮ ਕਰ ਧਰਨਾ ਲਗਾ ਦਿੱਤਾ ਹੈ।
Advertisment
publive-imageਹੋਰ ਪੜ੍ਹੋ:ਪੰਜਾਬ ਵਿਧਾਨ ਸਭਾ ਵੱਲੋਂ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ freedom fighterਉਹਨਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਡਿਪਟੀ ਕਮਿਸ਼ਨਰ ਨੇ ਮੁਆਫੀ ਨਾ ਮੰਗੀ ਤਾਂ ਉਹ ਡਿਪਟੀ ਕਮਿਸ਼ਨਰ ਦੇ ਦਫਤਰ ਦਾ ਘਿਰਾਓ ਕਰਨਗੇ। freedom fighterਤੁਹਾਨੂੰ ਦੱਸ ਦੇਈਏ ਕਿ ਦੇਸ਼ ਦੀ ਆਜ਼ਾਦੀ ਦੇ ਲਈ ਆਪਣੀ ਸ਼ਹਾਦਤ ਦੇਣ ਵਾਲੇ ਪਰਿਵਾਰਾਂ ਨੂੰ 26 ਜਨਵਰੀ ਅਤੇ 15 ਅਗਸਤ ਨੂੰ ਦੇਸ਼ ਭਰ 'ਚ ਸਨਮਾਨਿਤ ਕੀਤਾ ਜਾਂਦਾ ਹੈ, ਪਰ ਮਾਨਸਾ ਜਿਲ੍ਹੇ 'ਚ ਇਸ ਵਾਰ 26 ਜਨਵਰੀ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੇ ਬਜਾਏ ਉਹਨਾਂ ਨੂੰ ਆਪਣੀਆਂ ਕੁਰਸੀਆਂ ਤੋਂ ਉਠਾ ਕੇ ਬਦਲਿਆ ਗਿਆ ਤੇ ਸਨਮਾਨਿਤ ਕੀਤੇ ਬਗੈਰ ਉਹਨਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ। -PTC News-
punjab-news punjabi-news families-of-freedom-fighters-protest freedom-fighters-protest
Advertisment

Stay updated with the latest news headlines.

Follow us:
Advertisment