ਬਠਿੰਡਾ ਦੇ ਪ੍ਰਸਿੱਧ ਡਾਕਟਰ ਮੇਲਾ ਰਾਮ ਬਾਂਸਲ ਦਾ ਕੋਰੋਨਾ ਕਾਰਨ ਦਿਹਾਂਤ

ਬਠਿੰਡਾ ਦੇ ਪ੍ਰਸਿੱਧ ਡਾਕਟਰ ਮੇਲਾ ਰਾਮ ਬਾਂਸਲ ਦਾ ਕੋਰੋਨਾ ਕਾਰਨ ਦਿਹਾਂਤ  

ਬਠਿੰਡਾ ਦੇ ਪ੍ਰਸਿੱਧ ਡਾਕਟਰ ਮੇਲਾ ਰਾਮ ਬਾਂਸਲ ਦਾ ਕੋਰੋਨਾ ਕਾਰਨ ਦਿਹਾਂਤ:ਬਠਿੰਡਾ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਸਮੇਂ ਪੰਜਾਬ ਵਿੱਚ ਹਰ ਰੋਜ਼ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ।

ਬਠਿੰਡਾ ਦੇ ਪ੍ਰਸਿੱਧ ਡਾਕਟਰ ਮੇਲਾ ਰਾਮ ਬਾਂਸਲ ਦਾ ਕੋਰੋਨਾ ਕਾਰਨ ਦਿਹਾਂਤ

ਇਸ ਦੌਰਾਨ ਬਠਿੰਡਾ ਦੇ ਪ੍ਰਸਿੱਧ ਡਾਕਟਰ ਮੇਲਾ ਰਾਮ ਬਾਂਸਲ (Dr. Mela Ram Bansal) ਦਾ ਬੀਤੀ ਰਾਤ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ। ਉਹ ਹਫ਼ਤਾ ਪਹਿਲਾਂ ਕੋਰੋਨਾ ਪਾਜ਼ੀਟਿਵ ਆਏ ਸਨ।

ਉਨ੍ਹਾਂ ਦੀ ਹਾਲਤ ਜਿਆਦਾ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਵਿਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰ ਮੇਲਾ ਰਾਮ ਬਾਂਸਲ ਗਰੀਬਾਂ ਦੇ ਮਸੀਹਾ ਤੌਰ ‘ਤੇ ਜਾਣੇ ਜਾਂਦੇ ਸਨ।

ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 69 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 2 ਹਜ਼ਾਰ ਤੋਂ ਟੱਪ ਗਿਆ ਹੈ। ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 50,558 ਹੋ ਗਈ ਹੈ।
-PTCNews