ਮਨੋਰੰਜਨ ਜਗਤ

ਮਸ਼ਹੂਰ ਕੰਨੜ ਅਦਾਕਾਰ Puneeth Rajkumar ਦਾ ਹੋਇਆ ਦੇਹਾਂਤ

By Riya Bawa -- October 29, 2021 3:10 pm -- Updated:Feb 15, 2021

Puneeth Rajkumar Death: ਕੰਨੜ ਸੁਪਰਸਟਾਰ ਪੁਨੀਤ ਰਾਜਕੁਮਾਰ ਨੂੰ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਨ੍ਹਾਂ ਨੂੰ ਬੈਂਗਲੁਰੂ ਦੇ ਵਿਕਰਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਹ ਕੰਨੜ ਸੁਪਰਸਟਾਰ ਵਜੋਂ ਜਾਣੇ ਜਾਂਦੇ ਸਨ।

ਬੈਂਗਲੁਰੂ ਦੇ ਵਿਕਰਮ ਹਸਪਤਾਲ ਦੇ ਡਾਕਟਰ ਰੰਗਨਾਥ ਨਾਇਕ ਨੇ ਦੱਸਿਆ, ਅਭਿਨੇਤਾ ਪੁਨੀਤ ਰਾਜਕੁਮਾਰ ਨੂੰ ਛਾਤੀ ਵਿੱਚ ਦਰਦ ਤੋਂ ਬਾਅਦ ਸਵੇਰੇ 11.30 ਵਜੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਹਾਲਤ ਖਰਾਬ ਸੀ। ਪੁਨੀਤ ਰਾਜਕੁਮਾਰ ਦਾ ਆਈਸੀਯੂ ਵਿੱਚ ਇਲਾਜ ਕੀਤਾ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਗੌਰਤਲਬ ਹੈ ਕਿ ਮਸ਼ਹੂਰ ਟੈਲੀਵਿਜ਼ਨ ਪੇਸ਼ਕਾਰ ਪੁਨੀਤ ਰਾਜਕੁਮਾਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਦੇ ਤੌਰ 'ਤੇ ਕੀਤੀ ਸੀ। ਉਸਦਾ ਨਾਮ ਕੰਨੜ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਕਮਾਈ ਕਰਨ ਵਾਲੇ ਅਦਾਕਾਰਾਂ ਦੀ ਸੂਚੀ ਵਿੱਚ ਸ਼ਾਮਲ ਹੈ।

-PTC News