ਬਿਕਰਮ ਮਜੀਠੀਆ ਪਹੁੰਚੇ ਫਰੀਦਕੋਟ, ਲਖਬੀਰ ਸਿੰਘ ਅਰਾਈਆਂ ਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਬਿਕਰਮ ਮਜੀਠੀਆ ਪਹੁੰਚੇ ਫਰੀਦਕੋਟ, ਲਖਬੀਰ ਸਿੰਘ ਅਰਾਈਆਂ ਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ,ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।
ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਉਹਨਾਂ ਦੀ ਮੌਤ ਤੋਂ ਬਾਅਦ ਪਾਰਟੀ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਵੱਲੋਂ ਪੰਜਾਬ ਭਰ 'ਚ ਸਾਰੇ ਡੀ.ਸੀ. ਦਫ਼ਤਰਾਂ ਸਾਹਮਣੇ ਦਿੱਤਾ ਜਾਵੇਗਾ ਧਰਨਾ : ਕਰਮਜੀਤ ਭਗੜਾਨਾ
ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮਜੀਤ ਸਿੰਘ ਮਜੀਠੀਆ ਵੀ ਲਖਬੀਰ ਸਿੰਘ ਅਰਾਈਆਂ ਵਾਲਾ ਦੇ ਗ੍ਰਹਿ ਵਿਖੇ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਲਖਬੀਰ ਸਿੰਘ ਅਰਾਈਆਂ ਵਾਲਾ ਨਮਿਤ ਅੰਤਮ ਅਰਦਾਸ ਸਮਾਗਮ 24 ਜੁਲਾਈ ਨੂੰ ਗੁਰਦੁਆਰਾ ਮਾਈ ਗੋਦੜੀ ਸਾਹਿਬ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦਿੱਤੀ ਹੈ।
-PTC News