ਫਰੀਦਾਬਾਦ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਕਾਂਗਰਸ ਬੁਲਾਰੇ ਵਿਕਾਸ ਚੌਧਰੀ ਦੀ ਗੋਲੀ ਮਾਰ ਕੇ ਹੱਤਿਆ

ਫਰੀਦਾਬਾਦ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਕਾਂਗਰਸ ਬੁਲਾਰੇ ਵਿਕਾਸ ਚੌਧਰੀ ਦੀ ਗੋਲੀ ਮਾਰ ਕੇ ਹੱਤਿਆ,ਫਰੀਦਾਬਾਦ : ਹਰਿਆਣਾ ਦੇ ਫਰੀਦਾਬਾਦ ‘ਚ ਕਾਂਗਰਸ ਬੁਲਾਰੇ ਵਿਕਾਸ ਚੌਧਰੀ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਦਿਨ-ਦਿਹਾੜੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਵਿਕਾਸ ਨੂੰ 10 ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ਉਸ ਸਮੇਂ ਹੋਈ, ਜਦੋਂ ਉਹ ਸਵੇਰੇ ਦੇ ਸਮੇਂ ਉਹ ਆਪਣੀ ਗੱਡੀ ‘ਚ ਸਵਾਰ ਹੋ ਕੇ ਜਿਨ ਜਾ ਰਹੇ ਸਨ।ਅਧਿਕਾਰੀਆਂ ਮੁਤਾਬਕ ਇਸ ਘਟਨਾ ਤੋਂ ਤੁਰੰਤ ਬਾਅਦ ਵਿਕਾਸ ਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਹੋਰ ਪੜ੍ਹੋ:ਅਮਰੀਕਾ ‘ਚ ਭਾਰਤੀ ਮੂਲ ਦੇ 4 ਲੋਕਾਂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਸੀ. ਸੀ. ਟੀ. ਵੀ. ਫੁਟੇਜ਼ ਖੰਗਾਲਣ ਨਾਲ ਹੀ ਹਮਲਾਵਰਾਂ ਦੀ ਭਾਲ ਵਿਚ ਜੁਟ ਗਈ ਹੈ।

-PTC News