Tue, Apr 23, 2024
Whatsapp

ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ ,ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ

Written by  Shanker Badra -- December 06th 2018 12:24 PM
ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ ,ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ

ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ ,ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ

ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ ,ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ:ਫਰੀਦਕੋਟ : ਪੰਜਾਬ ਕਿਸੇ ਸਮੇਂ ਪੂਰੇ ਦੇਸ਼ ਵਿੱਚੋਂ ਖੁਸ਼ਹਾਲੀ ਪੱਖੋਂ ਨੰਬਰ ਇੱਕ ਸੂਬਾ ਹੁੰਦਾ ਸੀ।ਪੰਜਾਬ ਨੂੰ ਇਸ ਦੇ ਗੱਭਰੂਆਂ, ਪਹਿਲਵਾਨਾਂ, ਖਿਡਾਰੀਆਂ, ਫੌਜੀਆਂ ਅਤੇ ਮਿਹਨਤਕਸ਼ ਕਿਸਾਨਾਂ ਕਰ ਕੇ ਜਾਣਿਆ ਜਾਂਦਾ ਸੀ, ਪਰ ਅਜੋਕੇ ਪੰਜਾਬ ਦਾ ਹਾਲ ਕਿਸੇ ਤੋਂ ਲੁਕਿਆ ਨਹੀਂ ਰਿਹਾ। [caption id="attachment_225680" align="aligncenter" width="300"]Faridkot 24-year old youth drug overdose Due Death ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ , ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ[/caption] ਪੰਜਾਬ ਸਰਕਾਰ ਨਸ਼ਿਆਂ 'ਤੇ ਠੱਲ ਪਾਉਣ 'ਚ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਗਈ ਹੈ।ਕਿਸੇ ਸਮੇਂ ਪੰਜਾਬ ਲਈ ਕਿਹਾ ਗਿਆ ਸੀ ਕਿ ਪੰਜਾਬ ਵਸਦਾ ਗੁਰਾਂ ਦੇ ਨਾਂ ਪਰ ਅੱਜ ਉਸ ਪੰਜਾਬ ਵਿੱਚ ਇਸ ਸਮੇਂ ਨਸ਼ਿਆਂ ਦੀ ਹਾਹਾਕਾਰ ਮਚੀ ਹੋਈ ਹੈ। [caption id="attachment_225677" align="aligncenter" width="300"]Faridkot 24-year old youth drug overdose Due Death ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ , ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ[/caption] ਇਸ ਦੇ ਲਈ ਸਰਕਾਰ ਨੂੰ ਫੋਕੇ ਦਾਅਵੇ ਤੇ ਹਵਾ ‘ਚ ਗੱਲਾਂ ਕਰਨ ਦੀ ਬਜਾਇ ਜ਼ਮੀਨੀ ਪੱਧਰ ’ਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਨਸ਼ਿਆਂ ਸਦਕਾ ਪੰਜਾਬ ਦੀ ਗਰਕਦੀ ਜਾ ਰਹੀ ਜਵਾਨੀ ਨੂੰ ਬਚਾਇਆ ਜਾ ਸਕੇ।ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਦਿਨੋਂ ਦਿਨ ਵਧਣ ਲੱਗੀ ਹੈ।ਜਿਸ ਕਰਕੇ ਪਿਛਲੇ ਕੁੱਝ ਦਿਨਾਂ ਵਿਚ ਹੀ ਪੰਜਾਬ ‘ਚ ਨਸ਼ਿਆਂ ਦੀ ਲਪੇਟ ਵਿਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। [caption id="attachment_225679" align="aligncenter" width="300"]Faridkot 24-year old youth drug overdose Due Death ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ , ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ[/caption] ਅਜਿਹਾ ਹੀ ਇੱਕ ਮਾਮਲਾ ਅੱਜ ਫਰੀਦਕੋਟ ਵਿਚ ਸਾਹਮਣੇ ਆਇਆ ਹੈ।ਜਿਥੇ ਇੱਕ 24 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਘੋੜਾ ਵਾਸੀ ਫਰੀਦਕੋਟ ਵਜੋਂ ਹੋਈ ਹੈ। [caption id="attachment_225681" align="aligncenter" width="300"]Faridkot 24-year old youth drug overdose Due Death ਪੰਜਾਬ 'ਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ , ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਨੌਜਵਾਨ[/caption] ਪਰਿਵਾਰ ਦੇ ਦੱਸਣ ਮੁਤਾਬਕ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਬੀਤੀ ਅੱਧੀ ਰਾਤ ਨੂੰ ਪਰਿਵਾਰ ਨੇ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਲਿਆਂਦਾ ਸੀ ,ਜਿਥੇ ਡਾਕਟਰਾਂ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। -PTCNews


Top News view more...

Latest News view more...