Thu, Apr 25, 2024
Whatsapp

ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 3 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ,ਲੋਕਾਂ 'ਚ ਡਰ ਦਾ ਮਾਹੌਲ

Written by  Shanker Badra -- July 14th 2020 10:29 AM
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 3 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ,ਲੋਕਾਂ 'ਚ ਡਰ ਦਾ ਮਾਹੌਲ

ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 3 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ,ਲੋਕਾਂ 'ਚ ਡਰ ਦਾ ਮਾਹੌਲ

ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 3 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ,ਲੋਕਾਂ 'ਚ ਡਰ ਦਾ ਮਾਹੌਲ:ਫ਼ਰੀਦਕੋਟ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ। ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 3 ਹੋਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਫ਼ਰੀਦਕੋਟ ਵਿਚ 3 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। [caption id="attachment_417748" align="aligncenter" width="300"] ਫ਼ਰੀਦਕੋਟਜ਼ਿਲ੍ਹੇ 'ਚ ਕੋਰੋਨਾ ਦੇ 3 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ,ਲੋਕਾਂ 'ਚ ਡਰ ਦਾ ਮਾਹੌਲ[/caption] ਇਨ੍ਹਾਂ ਪਾਜ਼ੀਟਿਵ ਆਏ ਮਰੀਜ਼ਾਂ ਵਿਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਮਾਤਾ ਅਤੇ 2 ਫ਼ਰੀਦਕੋਟ ਦੇ GGS ਮੈਡੀਕਲ ਹਸਪਤਾਲ ਦੇ ਡਾਕਟਰ ਹਨ। ਦੱਸ ਦੇਈਏ ਕਿ ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 44 ਹੋ ਗਈ ਹੈ। ਜਿਸ ਤੋਂ ਬਾਅਦ ਪਾਜ਼ੀਟਿਵ ਆਏ ਇਨ੍ਹਾਂ ਮਰੀਜ਼ਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਕੀਤਾ ਗਿਆ ਹੈ। -PTCNews


Top News view more...

Latest News view more...