Advertisment

ਫਰੀਦਕੋਟ: ਕੋਰੋਨਾ ਵਾਇਰਸ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਚੌਕਸ, ਚੁੱਕੇ ਜਾ ਰਹੇ ਨੇ ਅਹਿਮ ਕਦਮ

author-image
Jashan A
Updated On
New Update
ਫਰੀਦਕੋਟ: ਕੋਰੋਨਾ ਵਾਇਰਸ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਚੌਕਸ, ਚੁੱਕੇ ਜਾ ਰਹੇ ਨੇ ਅਹਿਮ ਕਦਮ
Advertisment
ਫਰੀਦਕੋਟ: ਕਰੋਨਾ ਵਾਇਰਸ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹਰ ਅਹਿਤਆਤ ਵਰਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮੁਹੱਲੇ ਵਿਚ ਸ਼ਾਮਲ ਹੋਣ ਵਾਲੇ ਕੁਝ ਲੋਕਾਂ 'ਚ ਇਸ ਖਤਰਨਾਕ ਵਾਇਰਸ ਦੇ ਲੱਛਣ ਪਾਏ ਜਾਣ ਦੇ ਚਲਦੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਲੋਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜੋ ਹੋਲਾ ਮੁਹੱਲਾ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅਨੰਦਪੁਰ ਸਾਹਿਬ ਗਏ ਸਨ। publive-imageਹੁਣ ਤੱਕ ਜਿਲ੍ਹੇ ਦੇ ਪਿੰਡ ਚੰਦਬਾਜਾ ਅਤੇ ਅਰਾਈਆਂ ਵਾਲਾ ਕਲਾਂ ਦੇ ਕੁਝ ਅਜਿਹੇ ਲੋਕਾਂ ਦੀ ਸਿਹਤ ਜਾਂਚ ਕਰ ਸੈਂਪਲ ਲਏ ਗਏ ਹਨ ਅਤੇ ਦੋਹਾਂ ਪਿੰਡਾਂ ਨੂੰ ਸੀਲ ਕੀਤਾ ਗਿਆ ਹੈ।
Advertisment
publive-imageਹੋਰ ਪੜ੍ਹੋ: ਰੁਜਗਾਰ ਮੇਲੇ 'ਤੇ ਨੌਜਵਾਨਾਂ ਦੇ ਹੱੱਥ ਨੌਕਰੀਆਂ ਦੀ ਜਗ੍ਹਾ ਆਏ ਧੱਕੇ publive-imageਇਸ ਮੌਕੇ ਜਾਣਕਾਰੀ ਦਿੰਦੇ ਹੋਏ ASI ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਪਿੰਡ ਚੰਦਬਾਜਾ ਦੇ ਬਾਹਰ ਨਾਕਾਬੰਦੀ ਕੀਤੀ ਗਈ ਹੈ, ਕਿਉਂਕਿ ਇਸ ਪਿੰਡ ਦੇ ਕੁਝ ਲੋਕ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਗਏ ਸਨ। publive-imageਉਹਨਾਂ ਦੀ ਸਿਹਤ ਜਾਂਚ ਕੀਤੀ ਗਈ ਹੈ ਅਤੇ ਕੁਝ ਲੋਕਾਂ ਦੇ ਸੈਂਪਲ ਲਏ ਗਏ ਹਨ। ਉਹਨਾਂ ਕਿਹਾ ਕਿ ਸਾਵਧਾਨੀ ਵਜੋਂ ਪਿੰਡ ਦੇ ਬਾਹਰ ਨਾਕਾ ਲਗਾਇਆ ਗਿਆ ਹੈ ਕਿਸੇ ਨੂੰ ਵੀ ਬਿਨਾਂ ਜਰੂਰੀ ਕੰਮ ਦੇ ਪਿੰਡ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਨਾ ਹੀ ਬਾਹਰੋਂ ਕਿਸੇ ਨੂੰ ਪਿੰਡ ਅੰਦਰ ਜਾਣ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਨਾਲ ਹੀ ਲੋਕਾਂ ਅਤੇ ਵਹੀਕਲਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। -PTC News-
Advertisment

Stay updated with the latest news headlines.

Follow us:
Advertisment