Thu, Apr 25, 2024
Whatsapp

ਲੁਟੇਰਿਆਂ ਦੇ ਹੌਂਸਲੇ ਬੁਲੰਦ, ਪੰਜਾਬ 'ਚ ਦੋ ਥਾਵਾਂ 'ਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

Written by  Shanker Badra -- March 29th 2019 05:24 PM
ਲੁਟੇਰਿਆਂ ਦੇ ਹੌਂਸਲੇ ਬੁਲੰਦ, ਪੰਜਾਬ 'ਚ ਦੋ ਥਾਵਾਂ 'ਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

ਲੁਟੇਰਿਆਂ ਦੇ ਹੌਂਸਲੇ ਬੁਲੰਦ, ਪੰਜਾਬ 'ਚ ਦੋ ਥਾਵਾਂ 'ਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

ਲੁਟੇਰਿਆਂ ਦੇ ਹੌਂਸਲੇ ਬੁਲੰਦ, ਪੰਜਾਬ 'ਚ ਦੋ ਥਾਵਾਂ 'ਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ:ਫਰੀਦਕੋਟ : ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਨੂੰ ਲੈ ਕੇ ਸੂਬੇ ਦੇ ਚੱਪੇ-ਚੱਪੇ 'ਚ ਪੰਜਾਬ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਲੁੱਟ-ਖੋਹ ਦੀਆਂ ਵਾਰਦਾਤਾਂ ਸ਼ਰੇਆਮ ਹੋ ਰਹੀਆਂ ਹਨ ਅਤੇ ਪੰਜਾਬ ਪੁਲਸ ਸਿਰਫ ਖੜ੍ਹੀ ਹੀ ਤਮਾਸ਼ਾ ਦੇਖਦੀ ਰਹਿ ਜਾਂਦੀ ਹੈ।ਪੰਜਾਬ ਅੰਦਰ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਦਿਨ-ਬ-ਦਿਨ ਵਧ ਰਹੀਆਂ ਹਨ।ਇਨ੍ਹਾਂ ਵਧ ਰਹੀਆਂ ਲੁੱਟਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕ ਸਹਿਮੇ ਹੋਏ ਹਨ।ਅਜਿਹਾ ਹੀ ਇੱਕ ਮਾਮਲਾ ਫਰੀਦਕੋਟ 'ਚ ਸਾਹਮਣੇ ਆਇਆ ਹੈ। [caption id="attachment_276046" align="aligncenter" width="300"]Faridkot Congress leaders 2 robbers 10 thousand rupees Robbery ਲੁਟੇਰਿਆਂ ਦੇ ਹੌਂਸਲੇ ਬੁਲੰਦ, ਪੰਜਾਬ 'ਚ ਦੋ ਥਾਵਾਂ 'ਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ[/caption] ਜਿਥੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਗੁਪਤਾ ਤੋਂ 2 ਲੁਟੇਰੇ 10 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ।ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਲੁਟੇਰਿਆਂ ਦਾ ਪਿੱਛਾ ਕਰਕੇ ਫ਼ੜ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ।ਇਹ ਘਟਨਾ ਫਰੀਦਕੋਟ ਦੇ ਜੁਬਲੀ ਸਿਨੇਮਾਂ ਚੌਕ ਵਿਚ ਸਥਿਤ ਇੰਡੀਅਨ ਬੈਂਕ ਦੇ ATM ਦੇ ਬਾਹਰ ਵਾਪਰੀ ਹੈ। [caption id="attachment_276048" align="aligncenter" width="300"]Faridkot Congress leaders 2 robbers 10 thousand rupees Robbery ਲੁਟੇਰਿਆਂ ਦੇ ਹੌਂਸਲੇ ਬੁਲੰਦ, ਪੰਜਾਬ 'ਚ ਦੋ ਥਾਵਾਂ 'ਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ[/caption] ਇਸ ਤੋਂ ਇਲਾਵਾ ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਨੇੜੇ ਪੰਜਾਬ ਹੈਰੀਟੇਜ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਰਕਾਰੀ ਪੈਟਰੋਲ ਪੰਪ ਤੋਂ 4 ਨਕਾਬਪੋਸ਼ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ 34 ਹਜ਼ਾਰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। -PTCNews


Top News view more...

Latest News view more...