ਫ਼ਰੀਦਕੋਟ : ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਕੋਰੋਨਾ ਮਰੀਜ਼ ਦੀ ਮੌਤ ,ਹਸਪਤਾਲ ‘ਚ ਹੰਗਾਮਾ

ਫ਼ਰੀਦਕੋਟ : ਹਸਪਤਾਲ ਦੀਤੀਜੀ ਮੰਜ਼ਿਲ ਤੋਂ ਡਿੱਗ ਕੇ ਕੋਰੋਨਾ ਮਰੀਜ਼ ਦੀ ਮੌਤ ,ਹਸਪਤਾਲ 'ਚ ਹੰਗਾਮਾ   

ਫ਼ਰੀਦਕੋਟ : ਹਸਪਤਾਲ ਦੀਤੀਜੀ ਮੰਜ਼ਿਲ ਤੋਂ ਡਿੱਗ ਕੇ ਕੋਰੋਨਾ ਮਰੀਜ਼ ਦੀ ਮੌਤ ,ਹਸਪਤਾਲ ‘ਚ ਹੰਗਾਮਾ:ਫ਼ਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ‘ਚ ਦਾਖਲ ਹੋਏ ਇੱਕ ਕੋਰੋਨਾ ਮਰੀਜ਼ ਦੀ ਮੌਤ ਨੂੰ ਲੈ ਕੇ ਹਸਪਤਾਲ਼ ‘ਚ ਭਾਰੀ ਹੰਗਾਮਾ ਹੋ ਗਿਆ। ਹਸਪਤਾਲ਼ ਸਟਾਫ਼ ਵੱਲੋਂ ਮਰੀਜ਼ ਦੁਆਰਾ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਤਮ-ਹੱਤਿਆ ਕਰਨ ਦੀ ਗੱਲ ਕਹੀ ਜਾ ਰਹੀ ਹੈ, ਜਦ ਕਿ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਮਰੀਜ਼ ਨੂੰ ਧੱਕਾ ਦੇ ਕੇ ਹੇਠਾਂ ਸੁੱਟਣ ਦਾ ਦੋਸ਼ ਲਗਾਇਆ ਹੈ।

ਫ਼ਰੀਦਕੋਟ : ਹਸਪਤਾਲ ਦੀਤੀਜੀ ਮੰਜ਼ਿਲ ਤੋਂ ਡਿੱਗ ਕੇ ਕੋਰੋਨਾ ਮਰੀਜ਼ ਦੀ ਮੌਤ ,ਹਸਪਤਾਲ ‘ਚ ਹੰਗਾਮਾ

ਹਸਪਤਾਲ਼ ਸਟਾਫ਼ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ, ਮਿ੍ਤਕ ਦੇ ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਐਮਰਜੈਂਸੀ ਵਿਭਾਗ ਦੇ ਬਾਹਰ ਰੱਖ ਕੇ ਹੰਗਾਮਾ ਸ਼ੁਰੂ ਕਰ ਦਿੱਤਾ, ਅਤੇ ਹਸਪਤਾਲ ਪ੍ਰਸ਼ਾਸਨ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਪਰਿਵਾਰ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।

ਫ਼ਰੀਦਕੋਟ : ਹਸਪਤਾਲ ਦੀਤੀਜੀ ਮੰਜ਼ਿਲ ਤੋਂ ਡਿੱਗ ਕੇ ਕੋਰੋਨਾ ਮਰੀਜ਼ ਦੀ ਮੌਤ ,ਹਸਪਤਾਲ ‘ਚ ਹੰਗਾਮਾ

ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਮੁੱਦਕੀ ਪਿੰਡ ਦੇ ਰਹਿਣ ਵਾਲੇ ਸੰਦੀਪ ਸਿੰਘ (38) ਨੂੰ ਛਾਤੀ ਵਿੱਚ ਇਨਫ਼ੈਕਸ਼ਨ ਹੋਣ ਕਾਰਨ ਫ਼ਰੀਦਕੋਟ ਵਿਖੇ ਰੈਫ਼ਰ ਕੀਤਾ ਗਿਆ ਸੀ। ਸੰਦੀਪ ਨੂੰ ਇੱਥੇ ਸ਼ਨੀਵਾਰ ਨੂੰ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ।

ਫ਼ਰੀਦਕੋਟ : ਹਸਪਤਾਲ ਦੀਤੀਜੀ ਮੰਜ਼ਿਲ ਤੋਂ ਡਿੱਗ ਕੇ ਕੋਰੋਨਾ ਮਰੀਜ਼ ਦੀ ਮੌਤ ,ਹਸਪਤਾਲ ‘ਚ ਹੰਗਾਮਾ

ਮ੍ਰਿਤਕ ਸੰਦੀਪ ਸਿੰਘ ਦੀ ਪਤਨੀ ਰਣਜੀਤ ਕੌਰ ਤੇ ਰਿਸ਼ਤੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਭ ਕੁਝ ਠੀਕ-ਠਾਕ ਸੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਸਾਨੂੰ ਸਟਾਫ਼ ਨੇ ਸਾਰੀ ਸਥਿਤੀ ਦੇ ਠੀਕ ਹੋਣ ਬਾਰੇ ਜਾਣੂ ਕਰਵਾਇਆ, ਪਰ ਸਵੇਰੇ 5 ਵਜੇ ਅਚਾਨਕ ਸਾਨੂੰ ਦੱਸਿਆ ਗਿਆ ਕਿ ਮਰੀਜ਼ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ।

ਪੁਲਿਸ ਅਧਿਕਾਰੀ ਐੱਸਐੱਚਓ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਮਰੀਜ਼ ਕੋਰੋਨਾ ਪਾਜ਼ਿਟਿਵ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਤੇ ਇਸ ਦੀ ਹਾਲਤ ਵਿਗੜਦੀ ਦੇਖ ਇਸ ਨੂੰ ਅੱਜ ਵੈਂਟੀਲੇਟਰ ‘ਤੇ ਪਾਉਣਾ ਪਿਆ, ਜਿਸ ਕਾਰਨ ਪਰੇਸ਼ਾਨੀ ਦੇ ਚੱਲਦਿਆਂ ਉਸਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਨਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਅਮਲ ਹੇਠ ਲਿਆਂਦੀ ਕੀਤੀ ਜਾਵੇਗੀ।
-PTCNews