ਫ਼ਰੀਦਕੋਟ ਵਿਖੇ ਆਰਥਿਕ ਤੰਗੀ ਕਾਰਨ ਕਿਸਾਨ ਨੇ ਨਹਿਰ ‘ਚ ਮਾਰੀ ਛਾਲ

ਫ਼ਰੀਦਕੋਟ ਵਿਖੇ ਆਰਥਿਕ ਤੰਗੀ ਕਾਰਨ ਕਿਸਾਨ ਨੇ ਨਹਿਰ 'ਚ ਮਾਰੀ ਛਾਲ

ਫ਼ਰੀਦਕੋਟ ਵਿਖੇ ਆਰਥਿਕ ਤੰਗੀ ਕਾਰਨ ਕਿਸਾਨ ਨੇ ਨਹਿਰ ‘ਚ ਮਾਰੀ ਛਾਲ:ਫ਼ਰੀਦਕੋਟ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।

ਫ਼ਰੀਦਕੋਟ ਵਿਖੇ ਆਰਥਿਕ ਤੰਗੀ ਕਾਰਨ ਕਿਸਾਨ ਨੇ ਨਹਿਰ ‘ਚ ਮਾਰੀ ਛਾਲ

ਫ਼ਰੀਦਕੋਟ ਵਿਖੇ ਇੱਕ ਕਿਸਾਨ ਨੇ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਗੁਰਮੇਲ ਸਿੰਘ (55) ਵਾਸੀ ਮੁਮਾਰਾ , ਕਸਬਾ ਸਾਦਿਕ ,ਜਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ।

ਮ੍ਰਿਤਕ ਕਿਸਾਨ ਦੇ ਪਰਿਵਾਰ ਮੁਤਾਬਿਕ ਗੁਰਮੇਲ ਸਿੰਘ ਕਈ ਦਿਨਾਂ ਤੋਂ ਫ਼ਸਲ ਦੇ ਘੱਟ ਭਾਅ ਤੇ ਵੱਧ ਖਰਚੇ ਕਾਰਨ ਅਤੇ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਜਿਸ ਕਰਕੇ ਉਸ ਨੇ ਨਹਿਰ ਵਿੱਚ ਛਾਲ ਮਾਰ ਆਪਣੀ ਜਾਨ ਦੇ ਦਿੱਤੀ ਹੈ।
-PTCNews