Mon, Apr 29, 2024
Whatsapp

ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Written by  Shanker Badra -- February 07th 2020 10:33 AM -- Updated: February 07th 2020 10:39 AM
ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ:ਫ਼ਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਦੇ ਨਰਸਿੰਗ ਕਾਲਜ ਦੀ ਬੀ.ਐੱਸ.ਸੀ. ਤੀਜੇ ਸਾਲ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਹਰਮਨਜੋਤ ਕੌਰ ਵਾਸੀ ਬਾਘਾਪੁਰਾਣਾ ,ਜ਼ਿਲਾ ਮੋਗਾ ਵਜੋਂ ਹੋਈ ਹੈ। [caption id="attachment_387324" align="aligncenter" width="300"]Faridkot: Nursing college Girl student suicide by fan In Hostel ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ[/caption] ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੀ ਉਸ ਘਟਨਾ ਸਥਾਨ 'ਤੇ ਪੁੱਜ ਗਏ। ਉਨ੍ਹਾਂ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੜਕੀ ਨੇ ਅਜਿਹਾ ਕਦਮ ਕਿਉਂ ਚੁੱਕਿਆ ਹੈ ,ਇਸ ਸਬੰਧੀ ਅਜੇ ਕੁਝ ਨਹੀਂ ਕਿਹਾ ਜਾ ਸਕਦਾ। [caption id="attachment_387322" align="aligncenter" width="300"]Faridkot: Nursing college Girl student suicide by fan In Hostel ਫ਼ਰੀਦਕੋਟ: ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ[/caption] ਇਸ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਦ ਉਹ ਹੋਸਟਲ ਪੁੱਜੇ ਤਾਂ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰ ਵੀ ਇੱਥੇ ਪੁੱਜ ਗਏ ਸਨ। ਉਨ੍ਹਾਂ ਦੇ ਬਿਆਨ ਲਿਖਣ ਉਪਰੰਤ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਉਸ ਦੇ ਸਾਥੀ ਵਿਦਿਆਰਥੀਆਂ ਕੋਲੋਂ ਵੀ ਪੁੱਛਗਿੱਛ ਕਰ ਕੇ ਉਨ੍ਹਾਂ ਦੇ ਬਿਆਨ ਦਰਜ ਕਰ ਲਏ ਗਏ ਹਨ। -PTCNews


Top News view more...

Latest News view more...