ਡਾਲਰਾਂ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਸੜਕ ਹਾਦਸੇ ‘ਚ ਹੋਈ ਮੌਤ

faridkot
ਡਾਲਰਾਂ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਸੜਕ ਹਾਦਸੇ 'ਚ ਹੋਈ ਮੌਤ

ਡਾਲਰਾਂ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਸੜਕ ਹਾਦਸੇ ‘ਚ ਹੋਈ ਮੌਤ,ਫ਼ਰੀਦਕੋਟ: ਫ਼ਰੀਦਕੋਟ ਦੇ ਪਿੰਡ ਸੁਰਘੂਰੀ ਦੇ 24 ਸਾਲਾਂ ਨੌਜਵਾਨ ਜਤਿੰਦਰ ਸਿੰਘ ਬਰਾੜ ਦੀ ਆਸਟ੍ਰੇਲੀਆ ‘ਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਰੀ ਮੁਤਾਬਕ ਮ੍ਰਿਤਕ ਜਤਿੰਦਰ ਸਿੰਘ ਪੈਸੇ ਕਮਾਉਣ ਲਈ 2012 ‘ਚ ਆਸਟ੍ਰੇਲੀਆ ਗਿਆ ਸੀ।

ਦੱਸ ਦੇਈਏ ਕਿ ਖਬਰ ਮਿਲਣ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਵੱਲੋਂ ਵੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

-PTC News