ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਕਹਿਰ, ਫਰੀਦਕੋਟ ‘ਚ ਨੋਚ-ਨੋਚ ਮਾਰ ਮੁਕਾਈ 8 ਮਹੀਨਿਆਂ ਦੀ ਬੱਚੀ

ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਕਹਿਰ, ਫਰੀਦਕੋਟ ‘ਚ ਨੋਚ-ਨੋਚ ਮਾਰ ਮੁਕਾਈ 8 ਮਹੀਨਿਆਂ ਦੀ ਬੱਚੀ,ਫਰੀਦਕੋਟ: ਪੰਜਾਬ ‘ਚ ਜਿਥੇ ਨਸ਼ੇ ਦਾ ਮੁੱਦਾ ਗੰਭੀਰ ਹੁੰਦਾ ਜਾ ਰਿਹਾ ਹੈ, ਉਥੇ ਹੀ ਅਵਾਰਾ ਕੁੱਤਿਆਂ ਦਾ ਕਹਿਰ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ ਸੂਬੇ ਦੇ ਕਈ ਮਾਸੂਮ ਇਹਨਾਂ ਕੁੱਤਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ।

ਅਜਿਹਾ ਹੀ ਇੱਕ ਹੋਰ ਮਾਮਲਾ ਫਰੀਦਕੋਟ ਦੇ ਪਿੰਡ ਬੀੜ ਭੋਲੂਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਆਵਾਰਾ ਕੁੱਤਿਆਂ ਨੇ ਇਕ 8 ਮਹੀਨਿਆਂ ਦੀ ਬੱਚੀ ਨੂੰ ਨੋਚ-ਨੋਚ ਕੇ ਮਾਰ ਮੁਕਾਇਆ। ਇਸ ਤੋਂ ਇਲਾਵਾ ਕੁੱਤਿਆਂ ਵਲੋਂ ਦੋ ਸਾਲ ਦੀ ਬੱਚੀ ‘ਤੇ ਵੀ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਬੱਚੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ।

ਹੋਰ ਪੜ੍ਹੋ: CWC 2019 : ਭਾਰਤ ਨੇ ਅਫਗਾਨਿਸਤਾਨ ਖਿਲਾਫ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਵਾਸੀ ਮਜਦੂਰ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਦੋਵੇਂ ਬੱਚੇ ਖੇਡ ਰਹੇ ਸਨ, ਇਸ ਦੌਰਾਨ ਆਵਾਰਾ ਕੁੱਤਿਆਂ ਦੇ ਝੁੰਡ ਵਲੋਂ ਬੱਚਿਆਂ ‘ਤੇ ਹਮਲਾ ਕਰ ਦਿੱਤਾ ਗਿਆ।

ਇਸ ਘਟਨਾ ਤੋਂ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ‘ਚ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਜਨ, ਪਰ ਬਾਵਜੂਦ ਇਸ ਦੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਆਵਾਰਾ ਕੁੱਤਿਆਂ ਨੂੰ ਠੱਲ੍ਹਣ ਲਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

-PTC News