Advertisment

ਫਰੀਦਕੋਟ: ਕਰਜ਼ੇ ਨੇ ਵਿਛਾਇਆ ਇੱਕ ਹੋਰ ਘਰ 'ਚ ਸੱਥਰ, ਕਿਸਾਨ ਨੇ ਕੀਤੀ ਖ਼ੁਦਕੁਸ਼ੀ

author-image
Jashan A
Updated On
New Update
ਫਰੀਦਕੋਟ: ਕਰਜ਼ੇ ਨੇ ਵਿਛਾਇਆ ਇੱਕ ਹੋਰ ਘਰ 'ਚ ਸੱਥਰ, ਕਿਸਾਨ ਨੇ ਕੀਤੀ ਖ਼ੁਦਕੁਸ਼ੀ
Advertisment
ਫਰੀਦਕੋਟ: ਕਰਜ਼ੇ ਨੇ ਵਿਛਾਇਆ ਇੱਕ ਹੋਰ ਘਰ 'ਚ ਸੱਥਰ, ਕਿਸਾਨ ਨੇ ਕੀਤੀ ਖ਼ੁਦਕੁਸ਼ੀ,ਫਰੀਦਕੋਟ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਪੰਜਾਬ ਦਾ ਕਿਸਾਨ ਕਰਜ਼ੇ ਦੇ ਕਾਰਨ ਮੌਤ ਨੂੰ ਗਲੇ ਲਗਾ ਰਿਹਾ ਹੈ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਸੁੱਖਣਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਨੇ ਇੱਕ ਹੋਰ ਕਿਸਾਨ ਦੀ ਜਾਨ ਲੈ ਲਈ। publive-imageਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਸੁੱਖਣ ਵਾਲਾ ਵਜੋਂ ਹੋਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਕੋਲ ਇੱਕ ਕਿੱਲਾ ਜ਼ਮੀਨ ਸੀ ਤੇ ਉਸ ਦੇ ਸਿਰ ਕਰੀਬ 4 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਹੋਰ ਪੜ੍ਹੋ: ਪੰਜਾਬ 'ਚ ਨਸ਼ਿਆਂ ਦਾ ਕਹਿਰ ਜਾਰੀ,ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ publive-imageਇਸ ਕਾਰਨ ਹੀ ਉਸ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਲਿਆ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ। ਉਥੇ ਹੀ ਘਟਨਾ ਸੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
faridkot-news news-in-punjab latest-faridkot-news farmer-suicide-news faridkot-news-in-punjabi latest-farmer-suicide-news
Advertisment

Stay updated with the latest news headlines.

Follow us:
Advertisment