ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਲਖਵੀਰ ਸਿੰਘ ਅਰਾਈਆਂ ਵਾਲਾ ਦਾ ਹੋਇਆ ਦੇਹਾਂਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਲਖਵੀਰ ਸਿੰਘ ਅਰਾਈਆਂ ਵਾਲਾ ਦਾ ਹੋਇਆ ਦੇਹਾਂਤ,ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਲਖਵੀਰ ਸਿੰਘ ਅਰਾਈਆਂ ਵਾਲਾ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਲੰਬੇ ਸਮੇਂ ਤੋਂ ਬਿਮਾਰੀ ਨਾਲ ਪੀੜਤ ਸਨ ਤੇ ਉਹਨਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿਥੇ ਅੱਜ ਤੜਕਸਾਰ ਉਹਨਾਂ ਨੇ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਹੋਰ ਪੜ੍ਹੋ:ਜਲਾਲਾਬਾਦ: "ਆਪ" ਨਾਲ ਸਬੰਧਿਤ ਦਰਜਨਾਂ ਕੱਟੜ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ 'ਚ ਦੁੱਖ ਪਾਇਆ ਜਾ ਰਿਹਾ ਹੈ, ਉਥੇ ਹੀ ਪਿੰਡ ਅਰਾਈਆਂ ਵਾਲਾ 'ਚ ਸੋਗ ਦੀ ਲਹਿਰ ਦੌੜ ਗਈ ਹੈ। ਜਥੇਦਾਰ ਲਖਵੀਰ ਸਿੰਘ ਅਰਾਈਆਂ ਵਾਲਾ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹਨਾਂ ਨੂੰ ਰੂਹ ਨੂੰ ਸ਼ਾਂਤੀ ਬਖਸ਼ੇ। ਉਹਨਾਂ ਦੀ ਮੌਤ ਦੀ ਖਬਰ ਮਿਲਦਿਆਂ ਫਰੀਦਕੋਟ ਹਲਕੇ ਦੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਠੀਕ 4 ਵਜੇ ਪਿੰਡ ਅਰਾਈਆਂਵਾਲਾ ਵਿਖੇ ਹੋਵੇਗਾ। -PTC News