ਫਰੀਦਕੋਟ: ਪੁਲਿਸ ਨੇ ਹਥਿਆਰਾਂ ਸਣੇ 3 ਵਿਕਅਤੀਆਂ ਨੂੰ ਕੀਤਾ ਗ੍ਰਿਫਤਾਰ, ਪੁੱਛਗਿੱਛ ਜਾਰੀ

fdk

ਫਰੀਦਕੋਟ: ਪੁਲਿਸ ਨੇ ਹਥਿਆਰਾਂ ਸਣੇ 3 ਵਿਕਅਤੀਆਂ ਨੂੰ ਕੀਤਾ ਗ੍ਰਿਫਤਾਰ, ਪੁੱਛਗਿੱਛ ਜਾਰੀ,ਫਰੀਦਕੋਟ: ਫਰੀਦਕੋਟ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ 3 ਹਥਿਆਰਬੰਦ ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਇਹਨਾਂ ਪਾਸੋਂ 32 ਬੋਰ ਦੇ 2 ਦੇਸੀ ਪਿਸਤੌਲ ਅਤੇ 315 ਬੋਰ ਦੇ ਇਕ ਦੇਸੀ ਪਿਸਤੌਲ ਸਮੇਤ 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੀ ਟੀਮ ਨੇ ਨਾਕੇਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਹਨਾਂ ਹਥਿਆਰਬੰਦ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਤੇ ਕਰ ਚੜਾਉਣ ਦੀ ਕੋਸ਼ਿਸ ਕਰਨ ਅਤੇ ਪਿਸਤੌਲ ਦਿਖਾ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਹਨਾਂ ਉ ਦਬੋਚ ਲਿਆ। ਫਿਲਹਾਲ ਪੁਲਿਸ ਨੇ ਦੋਹਾਂ ਨੂੰ ਹਿਰਾਸਤ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News